ਮੋਹਾਲੀ ਧਮਾਕੇ ਤੋਂ ਬਾਅਦ ਲੁਧਿਆਣਾ ''ਚ ਵਧਾਈ ਗਈ ਸੁਰੱਖਿਆ, ਥਾਂ-ਥਾਂ ''ਤੇ ਹੋ ਰਹੀ ਚੈਕਿੰਗ

Tuesday, May 10, 2022 - 03:26 PM (IST)

ਮੋਹਾਲੀ ਧਮਾਕੇ ਤੋਂ ਬਾਅਦ ਲੁਧਿਆਣਾ ''ਚ ਵਧਾਈ ਗਈ ਸੁਰੱਖਿਆ, ਥਾਂ-ਥਾਂ ''ਤੇ ਹੋ ਰਹੀ ਚੈਕਿੰਗ

ਲੁਧਿਆਣਾ (ਨਰਿੰਦਰ) : ਮੋਹਾਲੀ 'ਚ ਬੀਤੇ ਦਿਨ ਹੋਏ ਧਮਾਕੇ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ 'ਚ ਸੁਰੱਖਿਆ ਵਿਵਸਥਾ ਨੂੰ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਲੁਧਿਆਣਾ ਪੁਲਸ ਕਮਿਸ਼ਨਰ ਕੌਸਤਭੁ ਸ਼ਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਦੇ ਨਾਲ-ਨਾਲ ਭੀੜ ਵਾਲੇ ਇਲਾਕਿਆਂ 'ਚ ਪੁਲਸ ਦੀ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਸ਼ਹਿਰ 'ਚ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਦੇਖਣ ਜਾਂ ਉਨ੍ਹਾਂ ਨੂੰ ਕੋਈ ਸ਼ੱਕੀ ਚੀਜ਼ ਮਿਲੇ ਤਾਂ ਤੁਰੰਤ ਪੁਲਸ ਨੂੰ ਇਸ ਦੀ ਸੂਚਨਾ ਦੇਣ। ਇਸ ਘਟਨਾ ਤੋਂ ਬਾਅਦ ਸ਼ਹਿਰ 'ਚ ਥਾਂ-ਥਾਂ 'ਤੇ ਪੁਲਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।


author

Babita

Content Editor

Related News