ਪੰਜਾਬ 'ਚ 'ਦੀਵਾਲੀ' ਦੇ ਤਿਉਹਾਰ ਨੂੰ ਲੈ ਕੇ ਵਧਾਈ ਗਈ ਸੁਰੱਖਿਆ, DGP ਨੇ ਜਾਰੀ ਕੀਤੇ ਸਖ਼ਤ ਹੁਕਮ

Wednesday, Oct 12, 2022 - 09:37 AM (IST)

ਜਲੰਧਰ (ਧਵਨ) : ਦੀਵਾਲੀ ਦਾ ਤਿਉਹਾਰ ਨੇੜੇ ਆਉਂਦਿਆਂ ਬਜ਼ਾਰਾਂ 'ਚ ਭੀੜ ਲੱਗ ਗਈ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਹੁਕਮ ਦਿੱਤੇ ਹਨ। ਡੀ. ਜੀ. ਪੀ. ਨੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼. ਨੂੰ ਕਿਹਾ ਕਿ ਆਪੋ-ਆਪਣੇ ਜ਼ਿਲ੍ਹਿਆਂ ਤੇ ਸ਼ਹਿਰਾਂ 'ਚ ਸੁਰੱਖਿਆ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਭੀੜ-ਭੜੱਕੇ ਵਾਲੇ ਬਜ਼ਾਰਾਂ 'ਚ ਚੈਕਿੰਗ ਮੁਹਿੰਮ ਹੋਰ ਤੇਜ਼ ਕਰਨ।

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ ਗੈਸ ਕੰਪਨੀਆਂ ਦਾ ਵੱਡਾ ਝਟਕਾ, ਹੁਣ ਸਾਲ 'ਚ ਸਿਰਫ ਇੰਨੇ ਸਿਲੰਡਰ ਹੀ ਬੁੱਕ ਕਰ ਸਕੋਗੇ

ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ 'ਚ ਚੰਡੀਗੜ੍ਹ ਸਥਿਤ ਪੰਜਾਬ ਪੁਲਸ ਮੁੱਖ ਦਫ਼ਤਰ ਤੋਂ ਪੁਲਸ ਅਧਿਕਾਰੀਆਂ ਨੂੰ ਫੀਲਡ 'ਚ ਭੇਜ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ। ਪੰਜਾਬ ਪੁਲਸ ਅਮਨ-ਕਾਨੂੰਨ ਨੂੰ ਲੈ ਕੇ ਇਸ ਲਈ ਵੀ ਗੰਭੀਰ ਹੈ ਕਿਉਂਕਿ ਉਹ ਜਾਣਦੀ ਹੈ ਕਿ ਪੰਜਾਬ ਦਾ ਗੁਆਂਢੀ ਮੁਲਕ ਪਾਕਿਸਤਾਨ ਅਤੇ ਉਸ ਦੀ ਏਜੰਸੀ ਆਈ. ਐੱਸ. ਆਈ. ਵੱਲੋਂ ਪੰਜਾਬ 'ਚ ਗੜਬੜ ਕਰਵਾਉਣ ਲਈ ਕੋਈ ਨਾ ਕੋਈ ਨਵਾਂ ਹੱਥਕੰਡਾ ਅਪਣਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦਾ ਇਹ 'ਆਮ ਆਦਮੀ ਕਲੀਨਿਕ' ਸੂਬੇ ਭਰ 'ਚੋਂ ਮੋਹਰੀ, ਪੁੱਜੇ ਸਭ ਤੋਂ ਜ਼ਿਆਦਾ ਮਰੀਜ਼

ਪੰਜਾਬ ਪੁਲਸ ਨੇ ਪਿਛਲੇ ਇਕ ਹਫ਼ਤੇ ਆਈ. ਐੱਸ. ਆਈ. ਦੇ ਸਮਰਥਕ ਕਈ ਗੁਰਗਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਗੋਲੀ-ਸਿੱਕਾ ਤੇ ਹਥਿਆਰ ਬਰਾਮਦ ਕੀਤੇ ਸਨ। ਇਸ ਲਈ ਅਗਲੇ ਦਿਨਾਂ 'ਚ ਚੌਕਸੀ ਹੋਰ ਵਧਾਈ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News