ਆਦਮਪੁਰ ਏਅਰਪੋਰਟ ''ਤੇ ਵਧਾਈ ਗਈ ਸੁਰੱਖਿਆ

Friday, Jul 24, 2026 - 11:21 AM (IST)

ਆਦਮਪੁਰ ਏਅਰਪੋਰਟ ''ਤੇ ਵਧਾਈ ਗਈ ਸੁਰੱਖਿਆ

ਜਲੰਧਰ (ਧਵਨ)-ਜਲੰਧਰ ਦਿਹਾਤੀ ਪੁਲਸ ਨੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਆਦਮਪੁਰ ਏਅਰਪੋਰਟ 'ਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵਿਆਪਕ ਐਂਟੀ-ਸਾਬੋਤਾਜ ਚੈਕਿੰਗ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ ਪੁਲਸ ਟੀਮਾਂ ਅਤੇ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ ਕੰਪਲੈਕਸ ਦੇ ਸੰਵੇਦਨਸ਼ੀਲ ਸਥਾਨਾਂ ਦੀ ਡੂੰਘੀ ਜਾਂਚ ਕੀਤੀ। ਸ਼ੱਕੀ ਚੀਜ਼ਾਂ ਅਤੇ ਸਰਗਰਮੀਆਂ 'ਤੇ ਵਿਸ਼ੇਸ਼ ਨਜ਼ਰ ਰੱਖਦੇ ਹੋਏ ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਗਈ ਤਾਂ ਜੋ ਯਾਤਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਾ ਹੋਵੇ।

ਚੈਕਿੰਗ ਮੁਹਿੰਮ ਦੌਰਾਨ ਏਅਰਪੋਰਟ ਦੇ ਐਂਟਰੀ ਅਤੇ ਐਗਜ਼ਿਟ ਗੇਟਾਂ, ਪਾਰਕਿੰਗ ਖੇਤਰ, ਯਾਤਰੀ ਟਰਮੀਨਲ, ਬੈਗੇਜ ਏਰੀਆ ਅਤੇ ਹੋਰ ਮਹੱਤਵਪੂਰਨ ਸਥਾਨਾਂ ਦਾ ਡੂੰਘਾਈ ਨਾਲ ਮੁਆਇਨਾ ਕੀਤਾ ਗਿਆ। ਬੰਬ ਰੋਕੂ ਦਸਤੇ ਅਤੇ ਹੋਰ ਸੁਰੱਖਿਆ ਇਕਾਈਆਂ ਨੇ ਆਧੁਨਿਕ ਉਪਕਰਨਾਂ ਦੀ ਮਦਦ ਨਾਲ ਪੂਰੇ ਕੰਪਲੈਕਸ ਦੀ ਡੂੰਘੀ ਜਾਂਚ ਕੀਤੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਚੀਜ਼ ਜਾਂ ਸਰਗਰਮੀਆਂ ਨਹੀਂ ਪਾਈ ਗਈ।

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮੌਜੂਦਾ ਸੁਰੱਖਿਆ ਹਾਲਾਤ ਨੂੰ ਵੇਖਦੇ ਹੋਏ ਸੰਵੇਦਨਸ਼ੀਲ ਸਥਾਨਾਂ 'ਤੇ ਨਿਯਮਿਤ ਰੂਪ ਵਿਚ ਐਂਟੀ-ਸਾਬੋਤਾਜ ਚੈਕਿੰਗ ਅਤੇ ਸੁਰੱਖਿਆ ਆਡਿਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਸ ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਕੋਈ ਸ਼ੱਕੀ ਵਿਅਕਤੀ, ਚੀਜ਼ ਜਾਂ ਸਰਗਰਮੀ ਵਿਖਾਈ ਦੇਵੇ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਸ ਥਾਣੇ ਨੂੰ ਦੇਣ ਤਾਂ ਜੋ ਸਮਾਂ ਰਹਿੰਦੇ ਜ਼ਰੂਰੀ ਕਾਰਵਾਈ ਕੀਤੀ ਜਾ ਸਕੇ। ਪੁਲਸ ਨੇ ਦੁਹਰਾਇਆ ਕਿ ਸੁਰੱਖਿਆ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਇਸ ਲਈ ਚੌਕਸ ਰਹੋ, ਜਾਗਰੂਕ ਰਹੋ ਅਤੇ ਸੁਰੱਖਿਅਤ ਰਹੋ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News