ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
Monday, Oct 19, 2026 - 12:49 PM (IST)
ਜਲੰਧਰ (ਧਵਨ)- ਦੁਸਹਿਰੇ ਦਾ ਤਿਉਹਾਰ ਅਮਨ-ਅਮਾਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਪੁਲਸ ਨੇ ਸ਼ਹਿਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਦੁਸਹਿਰਾ ਗਰਾਊਂਡਾਂ ਅਤੇ ਸਮਾਰੋਹ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਮੰਗਲਵਾਰ ਨੂੰ ਆਯੋਜਿਤ ਹੋਣ ਵਾਲੇ ਦੁਸਹਿਰਾ ਸਮਾਰੋਹਾਂ ਦੌਰਾਨ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਫੂਕਿਆ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੇ ਆਪਣੇ ਪਰਿਵਾਰਾਂ ਨਾਲ ਸਮਾਰੋਹਾਂ ਵਿਚ ਪਹੁੰਚਣ ਦੀ ਸੰਭਾਵਨਾ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਹੈ।
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਦੇ ਪ੍ਰਮੁੱਖ ਦੁਸਹਿਰਾ ਸਮਾਰੋਹਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਜਿਹੜੇ ਸਮਾਰੋਹਾਂ ਵਿਚ ਵੀ. ਆਈ. ਪੀ. ਅਤੇ ਹੋਰ ਪਤਵੰਤੇ ਸੱਜਣਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਉੱਥੇ ਵਿਸ਼ੇਸ਼ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਸੀਨੀਅਰ ਪੱਧਰ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਸਬੰਧੀ ਤਿਆਰੀਆਂ ’ਤੇ ਚਰਚਾ ਕੀਤੀ ਅਤੇ ਸਮਾਰੋਹਾਂ ਦੌਰਾਨ ਚੌਕਸੀ ਬਣਾਈ ਰੱਖਣ ’ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ

ਦੁਸਹਿਰਾ ਸਮਾਰੋਹਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਦੇ ਪਹੁੰਚਣ ਦੀ ਉਮੀਦ ਹੈ। ਪੁਤਲਾ ਫੂਕਦੇ ਵੇਖਣ ਲਈ ਦੁਸਹਿਰਾ ਗਰਾਊਂਡਾਂ ਵਿਚ ਉਮੜਨ ਵਾਲੀ ਭੀੜ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਸਾਹਮਣੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਰਹੇਗੀ। ਅਜਿਹੇ ਵਿਚ ਪ੍ਰਮੁੱਖ ਸਮਾਰੋਹ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਪੁਲਸ ਦੀ ਤਾਇਨਾਤੀ ਵਧਾਈ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ਨੂੰ ਘੱਟ ਕੀਤਾ ਜਾ ਸਕੇ ਅਤੇ ਆਯੋਜਨ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਨ।
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੁਰੱਖਿਆ ਵਿਵਸਥਾ ਵਿਚ ਤਾਇਨਾਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਣ ਅਤੇ ਸਮਾਰੋਹਾਂ ਦੌਰਾਨ ਸਥਿਤੀ ’ਤੇ ਲਗਾਤਾਰ ਨਜ਼ਰ ਰੱਖਣ। ਪੁਲਸ ਪ੍ਰਸ਼ਾਸਨ ਦਾ ਉਦੇਸ਼ ਦੁਸਹਿਰੇ ਦੇ ਤਿਉਹਾਰ ਦੌਰਾਨ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਤਿਉਹਾਰ ਮਨਾ ਸਕਣ। ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਦੁਸਹਿਰਾ ਸਮਾਰੋਹਾਂ ਦੌਰਾਨ ਭੀੜ ਦੇ ਪ੍ਰਬੰਧਨ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਮੁੱਖ ਸਮਾਰੋਹ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਪੁਲਸ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ
ਪੁਲਸ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਤਾਲਮੇਲ ਬਣਾਈ ਰੱਖਣ ’ਤੇ ਜ਼ੋਰ ਦਿੱਤਾ, ਤਾਂ ਜੋ ਦੁਸਹਿਰਾ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੁਲਸ ਪ੍ਰਸ਼ਾਸਨ ਨੇ ਤਿਉਹਾਰ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸ਼ਹਿਰ ਵਿਚ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
