ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਗਈ ਸੁਰੱਖਿਆ! ਲੱਗੇ ਹਾਈਟੈੱਕ ਨਾਕੇ, 500 ਤੋਂ ਵੱਧ ਮੁਲਾਜ਼ਮ ਤਾਇਨਾਤ

Friday, Sep 26, 2025 - 11:51 AM (IST)

ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਗਈ ਸੁਰੱਖਿਆ! ਲੱਗੇ ਹਾਈਟੈੱਕ ਨਾਕੇ, 500 ਤੋਂ ਵੱਧ ਮੁਲਾਜ਼ਮ ਤਾਇਨਾਤ

ਜਲੰਧਰ (ਸੁਧੀਰ)–ਤਿਉਹਾਰੀ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਸੂਬੇ ਭਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ. ਜੀ. ਪੀ. ਗੌਰਵ ਯਾਦਵ, ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਅਤੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ, ਡੀ. ਆਈ. ਜੀ. ਰੇਂਜ ਅਤੇ ਐੱਸ. ਐੱਸ. ਪੀਜ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੂਬੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਸੇ ਕੜੀ ਅਧੀਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਤਿਉਹਾਰੀ ਸੀਜ਼ਨ ਦੇ ਨਜ਼ਦੀਕ ਆਉਂਦੇ ਹੀ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸੀ. ਪੀ. ਧਨਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਵਿਚ 500 ਦੇ ਲਗਭਗ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਸ਼ੱਕੀ ਲੋਕਾਂ, ਚੋਰਾਂ-ਲੁਟੇਰਿਆਂ ਦੀ ਨਕੇਲ ਕੱਸਣ ਲਈ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿਚ ਸਾਦੇ ਕੱਪੜਿਆਂ ਵਿਚ ਵੀ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਨਵੇਂ ਹੁਕਮ ਜਾਰੀ! ਲੱਗ ਗਈਆਂ ਸਖ਼ਤ ਪਾਬੰਦੀਆਂ, ਨਹੀਂ ਮੰਨੇ ਤਾਂ...

ਸੀ. ਪੀ. ਨੇ ਕਿਹਾ ਕਿ ਸ਼ਹਿਰ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸੰਵੇਦਨਸ਼ੀਲ ਸਥਾਨਾਂ ਦੀਆਂ ਲਿਸਟਾਂ ਤਿਆਰ ਕਰਕੇ ਉਥੇ ਨਾਕਾਬੰਦੀ ਕਰਨ ਅਤੇ ਸ਼ੱਕੀਆਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੀ ਡਿਊਟੀ ਅਤੇ ਦੇਰ ਤਕ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਵੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਉਨ੍ਹਾਂ ਨੂੰ ਕੁਝ ਸਮੇਂ ਲਈ ਰੈਸਟ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ 24 ਘੰਟੇ ਹੋਰ ਮਜ਼ਬੂਤ ਕਰਨ ਲਈ ਉਹ ਪੁਲਸ ਮੁਲਾਜ਼ਮਾਂ ਦੀ ਡਿਊਟੀ ਦੀਆਂ ਸ਼ਿਫਟਾਂ ਨੂੰ 3 ਹਿੱਸਿਆਂ ਵਿਚ ਵੰਡ ਰਹੇ ਹਨ ਤਾਂ ਕਿ ਪੁਲਸ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸ਼ਹਿਰ ਵਿਚ ਨਾਜਾਇਜ਼ ਢੰਗ ਨਾਲ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਵੀ ਟ੍ਰੈਫਿਕ ਪੁਲਸ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਸ਼ਹਿਰ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਨੂੰ ਭੀੜ ਤੋਂ ਨਿਜਾਤ ਮਿਲ ਸਕੇ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ, DC ਵੱਲੋਂ NOC ਜਾਰੀ

ਨਾਈਟ ਡੋਮੀਨੇਸ਼ਨ ਹੋਵੇਗਾ ਹੋਰ ਮਜ਼ਬੂਤ, ਖ਼ੁਦ ਕਰਾਂਗੀ ਅਚਨਚੇਤ ਮੁਆਇਨਾ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਵਿਚ ਸੁਰੱਖਿਆ ਲਈ ਨਾਈਟ ਡੋਮੀਨੇਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨੂੰ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫੀਲਡ ਵਿਚ ਤਾਇਨਾਤ ਕੀਤਾ ਗਿਆ ਹੈ। ਸੀ. ਪੀ. ਨੇ ਸਾਫ਼ ਤੌਰ ’ਤੇ ਕਿਹਾ ਕਿ ਉਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ੁਦ ਅਚਨਚੇਤ ਚੈਕਿੰਗ ਵਾਸਤੇ ਸਿਵਲ ਕੱਪੜਿਆਂ ਵਿਚ ਸ਼ਹਿਰ ਅੰਦਰ ਨਿਕਲਣਗੇ। ਜੇਕਰ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

PunjabKesari

ਕੰਟਰੋਲ ਰੂਮ ’ਚ ਮੁਲਾਜ਼ਮਾਂ ਨੂੰ ਅਲਰਟ ਰਹਿਣ ਦੇ ਨਿਰਦੇਸ਼
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕੰਟਰੋਲ ਰੂਮ ਵਿਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਚੌਕਸੀ ਨਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਪੀ. ਸੀ. ਆਰ. ਮੁਲਾਜ਼ਮ ਆਪਣੇ ਵਾਕੀ-ਟਾਕੀ ਸੈੱਟਾਂ ਦੀਆਂ ਬੈਟਰੀਆਂ ਚਾਰਜ ਰੱਖਣ ਤਾਂ ਕਿ ਕੰਟਰੋਲ ਰੂਮ ਤੋਂ ਕਿਸੇ ਤਰ੍ਹਾਂ ਦਾ ਮੈਸੇਜ ਆਉਣ ’ਤੇ ਉਹ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਸਕਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਚੀਜ਼ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਵਿਚ ਦੇਣ। ਉਨ੍ਹਾਂ ਦੱਸਿਆ ਕਿ ਪੁਲਸ ਅਤੇ ਪਬਲਿਕ ਦੇ ਤਾਲਮੇਲ ਨਾਲ ਸ਼ਹਿਰ ਵਿਚੋਂ ਜੁਰਮ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀ ਥੋੜ੍ਹਾ ਸੰਭਲ ਕੇ! ਮੰਡ ਖੇਤਰ ਦੇ ਪਿੰਡਾਂ 'ਚ ਮੰਡਰਾ ਰਿਹੈ ਅਜੇ ਵੀ ਖ਼ਤਰਾ, ਮੁਸ਼ਕਿਲ 'ਚ ਪਏ ਕਿਸਾਨ

ਨਸ਼ਾ ਸਮੱਗਲਰਾਂ ’ਤੇ ਹੋਵੇਗੀ ਸਖ਼ਤ ਕਾਰਵਾਈ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸੂਬੇ ਭਰ ਵਿਚ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ੇ ਵਿਰੁੱਧ' ਤਹਿਤ ਕਮਿਸ਼ਨਰੇਟ ਪੁਲਸ ਨੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ ਨਸ਼ਿਆਂ ਦੀ ਭਾਰੀ ਖੇਪ ਬਰਾਮਦ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ 2022 ਵਿਚ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਏ. ਡੀ. ਜੀ. ਪੀ. ਰੈਂਕ ਦੇ ਅਧਿਕਾਰੀ ਦੀ ਸੁਪਰਵਿਜ਼ਨ ਵਿਚ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਸੂਬੇ ਭਰ ਵਿਚੋਂ ਪੰਜਾਬ ਪੁਲਸ ਨੇ ਭਾਰੀ ਗਿਣਤੀ ਵਿਚ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕਮਿਸ਼ਨਰੇਟ ਪੁਲਸ ਦੀ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪੁਲਸ ਦੇ ਖ਼ੌਫ਼ ਕਾਰਨ ਨਸ਼ਾ ਸਮੱਗਲਰ ਸ਼ਹਿਰ ਛੱਡ ਕੇ ਭੱਜ ਚੁੱਕੇ ਹਨ ਜਾਂ ਉਹ ਨਸ਼ਿਆਂ ਦਾ ਕੰਮ ਛੱਡ ਚੁੱਕੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਸ਼ਹਿਰ ਵਿਚ ਨਸ਼ਿਆਂ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

PunjabKesari

ਰਾਮਲੀਲਾ ਗਰਾਊਂਡਾਂ ’ਚ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤਿਉਹਾਰੀ ਸੀਜ਼ਨ ਦੌਰਾਨ ਦੁਸਹਿਰੇ ਦੇ ਤਿਉਹਾਰ ਤੋਂ ਪਹਿਲਾਂ ਰਾਮਲੀਲਾ ਗਰਾਊਂਡਾਂ ਵਿਚ ਸੁਰੱਖਿਆ ਵਧਾਉਣ ਅਤੇ ਉਨ੍ਹਾਂ ਦਾ ਮੌਕੇ ’ਤੇ ਕੁਝ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਇਸੇ ਤਹਿਤ ਉਹ ਰਾਮਲੀਲਾ ਗਰਾਊਂਡਾਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਖ਼ੁਦ ਮੌਕੇ ’ਤੇ ਜਾ ਕੇ ਜਾਇਜ਼ਾ ਲੈ ਰਹੇ ਹਨ। ਇਸ ਤੋਂ ਇਲਾਵਾ ਰਾਮਲੀਲਾ ਗਰਾਊਂਡਾਂ ਵਿਚ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੁਲਸ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ

50 ਦੇ ਲਗਭਗ ਲੱਗਣਗੇ ਦਿਨ-ਰਾਤ ਨਾਕੇ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸ਼ਹਿਰ ਵਿਚ ਦਿਨ-ਰਾਤ ਲਗਭਗ 50 ਨਾਕੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਕਿਆਂ ਦੇ ਨਾਲ-ਨਾਲ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਸਾਰੇ ਵਾਹਨਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਚੈੱਕ ਕਰਨ ਤੋਂ ਬਾਅਦ ਹੀ ਸ਼ਹਿਰ ਵਿਚ ਦਾਖਲ ਹੋਣ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਨਾਂ ਦਸਤਾਵੇਜ਼ ਅਤੇ ਦੇਰ ਰਾਤ ਤਕ ਬਿਨਾਂ ਵਜ੍ਹਾ ਸੜਕਾਂ ’ਤੇ ਸ਼ਰਾਬ ਪੀ ਕੇ ਘੁੰਮਣ ਵਾਲਿਆਂ ਦੀ ਨਕੇਲ ਕੱਸਣ ਦੇ ਸਾਰੇ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਤਾਜ਼ਾ ਅਪਡੇਟ, 29 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ, 24 ਘੰਟਿਆਂ 'ਚ ਮਾਨਸੂਨ...

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News