ਪੰਜਾਬ ''ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

Monday, Aug 03, 2026 - 11:09 AM (IST)

ਪੰਜਾਬ ''ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਜਲੰਧਰ (ਧਵਨ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼. ਨੇ ਪਠਾਨਕੋਟ, ਫਿਰੋਜ਼ਪੁਰ, ਅੰਮ੍ਰਿਤਸਰ ਆਦਿ ਸਰਹੱਦੀ ਇਲਾਕਿਆਂ ਵਿਚ ਸਾਂਝੀ ਸਰਚ ਅਤੇ ਫਲੈਗ ਮਾਰਚ ਮੁਹਿੰਮ ਚਲਾਈ। ਡੀ. ਜੀ. ਪੀ. ਗੌਰਵ ਯਾਦਵ ਮੁਤਾਬਕ ਸਰਹੱਦ ਨਾਲ ਲੱਗਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਡੂੰਘੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਗਈ।

PunjabKesari

ਅਧਿਕਾਰੀਆਂ ਮੁਤਾਬਕ ਇਸ ਸਾਂਝੇ ਮੁਹਿੰਮ ਦਾ ਮਕਸਦ ਸਰਹੱਦ ਪਾਰੋਂ ਕਿਸੇ ਵੀ ਤਰ੍ਹਾਂ ਦੀ ਘੁਸਪੈਠ, ਡਰੋਨ ਗਤੀਵਿਧੀਆਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ 'ਤੇ ਰੋਕ ਲਾਉਣਾ ਅਤੇ ਗੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਨਾਕਾਮ ਕਰਨਾ ਹੈ। ਪੁਲਸ ਅਤੇ ਬੀ. ਐੱਸ. ਐੱਫ਼. ਦੀਆਂ ਸਾਂਝੀਆਂ ਟੀਮਾਂ ਲਗਾਤਾਰ ਸਰਹੱਦੀ ਇਲਾਕਿਆਂ ਵਿਚ ਗਸ਼ਤ ਕਰ ਰਹੀਆਂ ਹਨ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

PunjabKesari

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੂਰੇ ਸਰਹੱਦੀ ਇਲਾਕੇ ਵਿਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸਾਂਝੀ ਮੁਹਿੰਮ ਦੌਰਾਨ ਪਿੰਡਾਂ ਦੇ ਆਲੇ-ਦੁਆਲੇ, ਖੇਤਾਂ, ਨਹਿਰਾਂ, ਕੱਚੇ ਰਸਤਿਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ 'ਤੇ ਵੀ ਤਲਾਸ਼ੀ ਲਈ ਗਈ। ਸੁਰੱਖਿਆ ਏਜੰਸੀਆਂ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਸ ਨੂੰ ਦੇਣ ਦੀ ਅਪੀਲ ਕਰ ਰਹੀਆਂ ਹਨ। ਆਜ਼ਾਦੀ ਦਿਹਾੜੇ ਨੂੰ ਦੇਖਦਿਆਂ ਰੋਜ਼ਾਨਾ ਸਰਹੱਦੀ ਇਲਾਕਿਆਂ ਤੋਂ ਵਿਸ਼ੇਸ਼ ਤੌਰ ’ਤੇ ਚੁੱਕੇ ਗਏ ਕਦਮਾਂ ਬਾਰੇ ਰਿਪੋਰਟ ਮੰਗਵਾਈ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert

ਪੰਜਾਬ ਪੁਲਸ ਅਤੇ ਬੀ. ਐੱਸ. ਐੱਫ਼. ਨੇ ਸਪੱਸ਼ਟ ਕੀਤਾ ਕਿ ਸਰਹੱਦੀ ਇਲਾਕਿਆਂ ਵਿਚ ਅਜਿਹੇ ਸਾਂਝੇ ਸਰਚ ਆਪ੍ਰੇਸ਼ਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਕਿਸੇ ਵੀ ਸੰਭਾਵੀ ਸੁਰੱਖਿਆ ਚੁਣੌਤੀ ਦਾ ਸਮਾਂ ਰਹਿੰਦੇ ਮੁਕਾਬਲਾ ਕੀਤਾ ਜਾ ਸਕੇ ਅਤੇ ਸਰਹੱਦੀ ਇਲਾਕਿਆਂ ਵਿਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਸਰਹੱਦੀ ਇਲਾਕਿਆਂ ਵਿਚ ਆਧੁਨਿਕ ਨਿਗਰਾਨੀ ਉਪਕਰਣਾਂ, ਐਂਟੀ ਡਰੋਨ ਤਕਨੀਕ ਅਤੇ ਨਿਯਮਤ ਗਸ਼ਤ ਜ਼ਰੀਏ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਹੀਆਂ ਹਨ। ਆਜ਼ਾਦੀ ਦਿਹਾੜੇ ਦੇ ਮੌਕੇ ਕਿਸੇ ਵੀ ਸੰਭਾਵੀ ਅੱਤਵਾਦੀ ਸਾਜ਼ਿਸ਼, ਘੁਸਪੈਠ ਜਾਂ ਸਮੱਗਲਿੰਗ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਸ, ਬੀ. ਐੱਸ. ਐੱਫ. ਅਤੇ ਹੋਰ ਸੁਰੱਖਿਆ ਏਜੰਸੀਆਂ ਵਿਚਕਾਰ ਲਗਾਤਾਰ ਤਾਲਮੇਲ ਸਥਾਪਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News