ਨਵੇਂ ਸਾਲ ਤੋਂ ਪਹਿਲਾਂ ਪੰਜਾਬ ''ਚ ਵਧਾਈ ਗਈ ਸੁਰੱਖਿਆ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
Tuesday, Dec 23, 2025 - 09:50 AM (IST)
ਜਲੰਧਰ/ਚੰਡੀਗੜ੍ਹ (ਧਵਨ) : ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਨੂੰ ਨੇੜੇ ਦੇਖਦਿਆਂ ਪੰਜਾਬ ਪੁਲਸ ਨੇ ਸੂਬੇ ਭਰ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਖ਼ਾਸ ਕਰ ਕੇ ਸਰਹੱਦੀ ਜ਼ਿਲ੍ਹਿਆਂ ’ਚ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਦੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਜਾਰੀ ਕਰਦਿਆਂ ਆਪਣੇ-ਆਪਣੇ ਅਧਿਕਾਰ ਖੇਤਰਾਂ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨਾਲ ਅਗਲੇ ਕੁੱਝ ਦਿਨਾਂ ਤੱਕ ਲਗਾਤਾਰ ਆਨਲਾਈਨ ਮੀਟਿੰਗਾਂ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਦਾ ਫ਼ੈਸਲਾ ਵੀ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਪਵੇਗਾ ਮੀਂਹ! ਮੌਸਮ ਵਿਭਾਗ ਨੇ 5 ਦਿਨਾਂ ਲਈ ਕੀਤੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਤਰਨਤਾਰਨ ਵਰਗੇ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਧੁੰਦ ਦੇ ਮੌਸਮ ਕਾਰਨ ਸਰਹੱਦ ਪਾਰੋਂ ਦੇਸ਼ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਵਧਣ ਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਤ ਦੇ ਸਮੇਂ ਗਸ਼ਤ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਸੂਬੇ ਦੀਆਂ ਹੱਦਾਂ ’ਤੇ ਚੈਕਿੰਗ ਤੇਜ਼ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ! ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
ਖ਼ਾਸ ਕਰ ਕੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਲਈ ਕਿਹਾ ਗਿਆ ਹੈ। ਪੰਜਾਬ ਪੁਲਸ ਸਰਹੱਦੀ ਖੇਤਰਾਂ ’ਚ ਸੁਰੱਖਿਆ ਦੀ ਦੂਜੀ ਕਤਾਰ ਵਜੋਂ ਕੰਮ ਕਰ ਰਹੀ ਹੈ। ਉੱਥੇ ਸਥਾਪਿਤ ਪੁਲਸ ਨਾਕਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਗਿਆ ਹੈ। ਧੁੰਦ ਦੇ ਪ੍ਰਭਾਵ ਨੂੰ ਦੇਖਦਿਆਂ ਡੀ. ਜੀ. ਪੀ. ਨੇ ਜਨਵਰੀ ਅਤੇ ਫਰਵਰੀ ਮਹੀਨੇ ਦੌਰਾਨ ਵੀ ਸਰਹੱਦੀ ਇਲਾਕਿਆਂ ਅਤੇ ਪੁਲਸ ਥਾਣਿਆਂ ਨੂੰ ਰਾਤ ਵੇਲੇ ਵਿਸ਼ੇਸ਼ ਤੌਰ ’ਤੇ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
