ਨਾਭਾ ਜੇਲ੍ਹ ''ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਮੁੜ ਉੱਠੇ ਸਵਾਲ

Thursday, Jan 22, 2026 - 08:51 PM (IST)

ਨਾਭਾ ਜੇਲ੍ਹ ''ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਮੁੜ ਉੱਠੇ ਸਵਾਲ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ): ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੇ ਫਤਹਿਗੜ੍ਹ ਸਾਹਿਬ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ।

PunjabKesari

ਜੱਜ ਸਾਹਮਣੇ ਪ੍ਰਗਟਾਈ ਜਾਨ ਨੂੰ ਖ਼ਤਰੇ ਦੀ ਚਿੰਤਾ
ਐਡਵੋਕੇਟ ਧਰਨੀ ਨੇ ਦੱਸਿਆ ਕਿ 5 ਜਨਵਰੀ ਨੂੰ ਜਦੋਂ ਫਤਿਹਗੜ੍ਹ ਸਾਹਿਬ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੀਐੱਮ) ਨੇ ਨਾਭਾ ਜੇਲ੍ਹ ਦਾ ਦੌਰਾ ਕੀਤਾ ਸੀ ਤਾਂ ਉਸ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਮਾਨਯੋਗ ਜੱਜ ਅੱਗੇ ਆਪਣੀ ਸੁਰੱਖਿਆ ਨੂੰ ਲੈ ਕੇ ਵੱਡੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਸਨ। ਮਜੀਠੀਆ ਨੇ ਅਦਾਲਤ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਦੀ ਬੈਰਕ ਵਿੱਚ ਗੰਭੀਰ ਅਪਰਾਧੀਆਂ ਨੂੰ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।

ਪ੍ਰਸ਼ਾਸਨ ਵੱਲੋਂ ਹੁਕਮਾਂ ਦੀ ਅਣਦੇਖੀ ਦੇ ਇਲਜ਼ਾਮ
ਅਕਾਲੀ ਦਲ ਦੇ ਆਗੂ ਨੇ ਦੋਸ਼ ਲਗਾਇਆ ਕਿ ਜੱਜ ਦੇ ਦੌਰੇ ਅਤੇ ਮਜੀਠੀਆ ਵੱਲੋਂ ਸੁਰੱਖਿਆ ਚਿੰਤਾਵਾਂ ਜਤਾਉਣ ਦੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾ ਤਾਂ ਬੈਰਕ ਵਿੱਚ ਸੁਰੱਖਿਆ ਕੈਮਰੇ ਲਗਾਏ ਗਏ ਹਨ ਅਤੇ ਨਾ ਹੀ ਸੁਰੱਖਿਆ ਦੇ ਹੋਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਸਰਕਾਰ ਹੋਵੇਗੀ ਜ਼ਿੰਮੇਵਾਰ
ਐਡਵੋਕੇਟ ਧਰਨੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਇਸ ਲਈ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News