ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਦਾ ਵੱਡਾ ਫ਼ੈਸਲਾ

Thursday, May 25, 2023 - 05:59 PM (IST)

ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਦਾ ਵੱਡਾ ਫ਼ੈਸਲਾ

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਕੇਂਦਰੀ ਖ਼ੁਫ਼ੀਆ ਏਜੰਸੀ ਦੇ ਆਧਾਰ 'ਤੇ ਲਿਆ ਗਿਆ ਹੈ। ਕੇਂਦਰੀ ਖੁਫ਼ੀਆ ਏਜੰਸੀ ਆਈ. ਬੀ. ਦੇ ਰਿਪੋਰਟ ਦੇ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਜੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ -  ਨਾ ਕਦੇ ਮਿਲੇ, ਨਾ ਵੇਖਿਆ ਸਿਰਫ਼ ਆਵਾਜ਼ ਰਾਹੀਂ ਹੋਇਆ ਪਿਆਰ, ਬਲਾਈਂਡ ਜੋੜੇ ਦੀ ਪ੍ਰੇਮ ਕਹਾਣੀ ਬਣੀ ਹੋਰਾਂ ਲਈ ਮਿਸਾਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਜੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਿਚ ਸੀ. ਆਰ. ਪੀ. ਐੱਫ਼. ਦੇ ਜਵਾਨ ਤਾਇਨਾਤ ਰਹਿਣਗੇ। ਪੰਜਾਬ ਦੇ ਪਿਛਲੇ ਦਿਨਾਂ ਦੇ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ -  ਖੇਡ ਜਗਤ 'ਚ ਛਾਈ ਸੋਗ ਦੀ ਲਹਿਰ, ਨੌਜਵਾਨ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News