ਪੰਜਾਬ ਸਰਕਾਰ ਨੇ ਵਧਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀ ਸੁਰੱਖਿਆ
Thursday, Dec 12, 2024 - 12:25 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀ ਸੁਰੱਖਿਆ ਵਿੱਚ ਪੰਜਾਬ ਸਰਕਾਰ ਵੱਲੋਂ ਅਚਨਚੇਤ ਵਾਧਾ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸਿੰਘ ਸਾਹਿਬ ਦੇ ਸੁਰੱਖਿਆ ਅਮਲੇ ਵਿੱਚ ਪਹਿਲਾਂ ਤਿੰਨ ਮੁਲਾਜ਼ਮ ਗਾਰਦ ਅਤੇ ਤਿੰਨ ਮੁਲਾਜ਼ਮ ਉਨ੍ਹਾਂ ਨਾਲ ਚੱਲਦੇ ਸਨ। ਇਸ ਤੋਂ ਬਿਨ੍ਹਾਂ ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਦੇ ਪੰਜ ਮੁਲਾਜ਼ਮ ਵੱਖਰੇ ਸਨ। ਬੁੱਧਵਾਰ ਬਾਅਦ ਦੁਪਹਿਰ ਅਚਾਨਕ ਸਿੰਘ ਸਾਹਿਬ ਨੂੰ ਸਰਕਾਰ ਵੱਲੋਂ ਇਕ ਬੇਲੈਰੋ ਗੱਡੀ ਤੋਂ ਇਲਾਵਾ ਤਿੰਨ ਮੁਲਾਜ਼ਮ ਅਤੇ ਇਕ ਡਰਾਈਵਰ ਹੋਰ ਮੁਹੱਈਆ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਆਰਮੀ ਦੀ ਗੱਡੀ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
ਇਸ ਸਬੰਧੀ ਪੁਸ਼ਟੀ ਕਰਦੇ ਹੋਏ ਚੌਂਕੀ ਇੰਚਾਰਜ ਏ. ਐੱਸ. ਆਈ. ਜਸਮੇਰ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਦੀ ਸੁਰੱਖਿਆ ਵਿੱਚ ਹੁਣ ਤੋਂ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਕਾਲੀ ਦਲ ਦੇ ਵੱਖ-ਵੱਧ ਧੜਿਆਂ ਨੂੰ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਵਿੱਚ ਇਹ ਵਾਧਾ ਕੀਤਾ ਗਿਆ ਲੱਗਦਾ ਹੈ, ਕਿਉਂਕਿ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾ ਚੌਕਸ ਹਨ।
ਇਹ ਵੀ ਪੜ੍ਹੋ- ਗੀਜ਼ਰ ਦੀ ਗੈਸ ਚੜ੍ਹਨ ਕਾਰਨ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਇਕੌਲਤੇ ਪੁੱਤ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8