ਸੁਰੱਖਿਆ ਹਟਾਉਣ ਦੇ ਕੁਝ ਘੰਟਿਆਂ ਬਾਅਦ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਨੇ ਖੜ੍ਹੇ ਕੀਤੇ ਕਈ ਸਵਾਲ : ਤਰੁਣ ਚੁੱਘ
Saturday, Jun 04, 2022 - 12:33 PM (IST)
ਅੰਮ੍ਰਿਤਸਰ (ਕਮਲ) - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂ-ਟਰਨ ਲੈਂਦਿਆਂ 424 ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਫ਼ੈਸਲੇ ’ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ’ਚ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਹੋਏ ਕਤਲ ਤੋਂ ਬਾਅਦ ਸਰਕਾਰ ਨੇ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਲਿਆ ਹੈ। ਭਗਵੰਤ ਮਾਨ ਸੁਰੱਖਿਆ ਕਾਰਨਾਂ ਕਰਕੇ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਮਝਣਾ ਚਾਹੀਦਾ ਸੀ ਕਿ ਗੈਂਗਸਟਰਾਂ ਦੇ ਇਸ ਰਾਜ ਵਿੱਚ ਆਮ ਲੋਕਾਂ ਦੀ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ।
ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਬਹੁਤ ਸੰਵੇਦਨਸ਼ੀਲ ਸੂਬਾ ਹੈ। ਇਹ ਪਾਕਿਸਤਾਨ ਨਾਲ ਸੈਂਕੜੇ ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ। ਮੁੱਖ ਮੰਤਰੀ ਨੂੰ 424 ਅਤਿ ਅਹਿਮ ਪਰਿਵਾਰਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਉਨ੍ਹਾਂ ਸਾਰੇ ਪਹਿਲੂਆਂ ’ਤੇ ਗੌਰ ਕਰਨਾ ਚਾਹੀਦਾ ਸੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਹਿਮ ਵਿਅਕਤੀਆਂ ਨੂੰ ਸੁਰੱਖਿਆ ਕਿਉਂ ਅਤੇ ਕਿਸ ਕਾਰਨ ਦਿੱਤੀ ਗਈ ਸੀ। ਭਗਵੰਤ ਮਾਨ ਦੀ ਸਰਕਾਰ ਨੇ ਸਸਤੀ ਸ਼ੋਹਰਤ ਹਾਸਲ ਕਰਨ ਲਈ ਸੂਬੇ ਦੇ 424 ਲੋਕਾਂ ਦੀ ਸੁਰੱਖਿਆ ਦਾਅ ’ਤੇ ਲਾ ਦਿੱਤੀ, ਜਦੋਂਕਿ ਅਖ਼ਬਾਰਾਂ ’ਚ ਸੁਰਖੀਆਂ ਬਟੋਰੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਹਟਾਏ ਜਾਣ ਕਾਰਨ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਤਰੁਣ ਚੁੱਘ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਹਨ। ਦਿੱਲੀ ਵਿੱਚ ਬੈਠੇ ਰਾਜਨੀਤਿਕ ਮਾਸਟਰ ਦੀ ਪਰਿਕਰਮਾ ਕਰਨਾ ਬੰਦ ਕਰੋ। ਜੇਕਰ ਸਰਕਾਰ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚੱਲਦੀ ਹੈ ਤਾਂ ਸੂਬੇ ਦੀ ਸ਼ਾਂਤੀ ਲਈ ਨਵੀਂ ਚੁਣੌਤੀ ਖੜ੍ਹੀ ਹੋ ਜਾਵੇਗੀ, ਜਿਸ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਵੀ ਪੂਰਾ ਨਹੀਂ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ