ਦਿੱਲੀ ਧਮਾਕੇ ਮਗਰੋਂ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਚੈਕਿੰਗ ਸ਼ੁਰੂ
Tuesday, Nov 11, 2025 - 08:18 AM (IST)
ਅੰਮ੍ਰਿਤਸਰ (ਜ.ਬ.)-ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਭਿਆਨਕ ਧਮਾਕੇ ਤੋਂ ਬਾਅਦ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਹੋ ਗਈਆਂ ਹਨ। ਇਸ ਦੇ ਤਹਿਤ ਅੰਮ੍ਰਿਤਸਰ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ, ਹਰ ਗੇਟ ’ਤੇ ਸਖ਼ਤ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਕਾਰਵਾਈ ਦੀ ਨਿਗਰਾਨੀ ਏ. ਡੀ. ਸੀ. ਪੀ ਵਿਸ਼ਾਲਜੀਤ ਸਿੰਘ ਨੇ ਕੀਤੀ, ਜਿਨ੍ਹਾਂ ਨਾਲ ਥਾਣਾ ਕੋਤਵਾਲੀ ਦੇ ਇੰਚਾਰਜ ਅਤੇ ਵੱਡੀ ਪੁਲਸ ਫੋਰਸ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ-ਰਾਤ ਨੂੰ ਡੈੱਡ ਡਿਕਲੇਅਰ ਕੀਤਾ, ਸਵੇਰ ਨੂੰ ਜ਼ਿਊਂਦਾ ਹੋ ਗਿਆ ਮਰੀਜ਼!
ਰਾਤ 9:30 ਵਜੇ ਦੇ ਕਰੀਬ ਹਾਲ ਗੇਟ ’ਤੇ ਸ਼ਹਿਰ ਵਿਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਏ. ਡੀ. ਸੀ. ਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਦਿੱਲੀ ਧਮਾਕੇ ਤੋਂ ਬਾਅਦ ਪੁਲਸ ਪੂਰੀ ਤਰ੍ਹਾਂ ਅਲਰਟ 'ਤੇ ਹੈ ਅਤੇ ਅੰਮ੍ਰਿਤਸਰ ਵਿਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ, ‘ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਸਾਰਿਆਂ ’ਤੇ ਬਰਾਬਰ ਲਾਗੂ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਪੁਰਬ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸੱਦਾ
ਇਹ ਵੀ ਦੱਸਣਯੋਗ ਹੈ ਕਿ ਦਿੱਲੀ ਧਮਾਕੇ ਵਿਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਹੁਤ ਸਾਰੇ ਜ਼ਖਮੀ ਹਸਪਤਾਲ ਵਿਚ ਦਾਖਲ ਹਨ। ਜਾਂਚ ਏਜੰਸੀਆਂ ਧਮਾਕੇ ਦੇ ਕਾਰਨ ਅਤੇ ਇਸ ਦੇ ਪਿੱਛੇ ਦੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ। ਇਸ ਮੌਕੇ ਅੰਮ੍ਰਿਤਸਰ ਪੁਲਸ ਨੇ ਸੰਦੇਸ਼ ਦਿੱਤਾ ਕਿ ਸ਼ਹਿਰ ਦੀ ਸੁਰੱਖਿਆ ਸਭ ਤੋਂ ਪਹਿਲਾਂ ਆਉਂਦੀ ਹੈ, ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
