ਤਸਵੀਰਾਂ ’ਚ ਦੇਖੋ ਚੱਬੇਵਾਲ ’ਚ ਵਾਪਰੇ ਭਿਆਨਕ ਹਾਦਸੇ ਦਾ ਦਰਦਨਾਕ ਮੰਜ਼ਰ

05/07/2021 4:57:16 PM

ਚੱਬੇਵਾਲ/ਮਾਹਿਲਪੁਰ (ਗੁਰਮੀਤ) : ਹੁਸ਼ਿਆਰਪੁਰ-ਚੰਡੀਗਡ਼੍ਹ ਮੁੱਖ ਮਾਰਗ ’ਤੇ ਸਥਿਤ ਅੱਡਾ ਜੈਤਪੁਰ ਕੋਲ ਇਕ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਸੀ। ਕਾਰ ਚਾਲਕ ਤੇ ਉਸਦੀ ਭੈਣ ਅਤੇ ਇਕ ਹੋਰ ਲੜਕੀ ਸਮੇਤ ਤਿੰਨ ਮੈਂਬਰ ਗੰਭੀਰ ਜ਼ਖਮੀ ਹੋ ਗਏ ਸਨ। ਇਹ ਮੰਜ਼ਰ ਇਨ੍ਹਾਂ ਭਿਆਨਕ ਸੀ ਕਿ ਦੇਖਣ ਵਾਲਿਆਂ ਦੀ ਵੀ ਰੂਹ ਕੰਬ ਗਈ। ਦੱਸ ਦਈਏ ਕਿ ਸਪਲੈਂਡਰ ਮੋਟਰਸਾਈਕਲ ਨੰ. ਪੀ.ਬੀ.07 ਬੀ.ਟੀ. 8434, ਜਿਸ ਨੂੰ ਰਾਜੇਸ਼ ਕੁਮਾਰ ਪੁੱਤਰ ਹਰੀ ਸਿੰਘ ਵਾਸੀ ਨੰਗਲ ਖਿਡਾਰੀਆਂ ਚਲਾ ਰਿਹਾ ਸੀ, ਜੋ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਸਮੇਤ ਬਾੜੀਆਂ ਕਲਾਂ ਤੋਂ ਵਾਪਸ ਆਪਣੇ ਪਿੰਡ ਵੱਲ ਆ ਰਿਹਾ ਸੀ। ਅੱਡਾ ਜੈਤਪੁਰ ਨੇੜੇ ਮੁੱਖ ਮਾਰਗ ’ਤੇ ਕਿਸੇ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਦਿਆਂ ਸਾਹਮਣੇ ਤੋਂ ਆ ਰਹੀ ਕਾਰ ਨੰਬਰ ਪੀ.ਬੀ. 07 ਏ.ਡਬਲਯੂ. 1818 ਨਾਲ ਸਿੱਧੀ ਟੱਕਰ ਹੋ ਗਈ। ਜਿਸ ਦੇ ਸਿੱਟੇ ਵਜੋਂ ਕਾਰ ਮੋਟਰਸਾਈਕਲ ਨਾਲ ਟਕਰਾਉਣ ਉਪਰੰਤ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨੇ ਪੀ. ਜੀ. ਆਈ. ’ਤੇ ਸਾਧਿਆ ਨਿਸ਼ਾਨਾ

ਇਸ ਭਿਆਨਕ ਸੜਕ ਹਾਦਸੇ ਦੌਰਾਨ ਇਕੋ ਪਰਿਵਾਰ ਦੇ ਪੰਜ ਜੀਅ, ਜਿਨ੍ਹਾਂ ਵਿਚ ਮੋਟਰਸਾਈਕਲ ਚਾਲਕ ਰਾਜੇਸ਼ ਕੁਮਰ ਪੁੱਤਰ ਹਰੀ ਸਿੰਘ ਵਾਸੀ ਨੰਗਲ ਖਿਡਾਰੀਆਂ, ਉਸਦੀ ਪਤਨੀ ਕਮਲਦੀਪ ਕੌਰ ਅਤੇ ਉਨ੍ਹਾਂ ਦੀਆਂ ਤਿੰਨ ਧੀਆਂ ਅਨਿਆ (4), ਇਸ਼ਕਾ (2) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਨੀਸ਼ੂ (1) ਹਸਪਤਾਲ ਲਿਜਾਂਦਿਆ ਰਾਹ ਵਿਚ ਦਮ ਤੋੜ ਗਈ। ਇਸ ਟੱਕਰ ’ਚ ਕਾਰ ਚਾਲਕ ਰੁਪਿੰਦਰ ਸਿੰਘ ਪੁੱਤਰ ਰਾਮ ਮੂਰਤੀ ਅਤੇ ਉਸਦੀ ਭੈਣ ਇੰਦਰਜੀਤ ਕੌਰ ਵਾਸੀ ਬਠੁੱਲਾ ਥਾਣਾ ਚੱਬੇਵਾਲ ਅਤੇ ਉਸਦੀ ਸਹੇਲੀ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ,

ਜਿਨ੍ਹਾਂ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਥਾਣਾ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਪੁਲਸ ਦੇ ਏ.ਸੀ.ਪੀ. ਤੁਸ਼ਾਰ ਗੁਪਤਾ, ਡੀ.ਐੱਸ.ਪੀ. ਪ੍ਰੇਮ ਸਿੰਘ ਅਤੇ ਥਾਣਾ ਚੱਬੇਵਾਲ ਦੇ ਮੁਖੀ ਪ੍ਰਦੀਪ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਭਿਆਨਕ ਸੜਕ ਹਾਦਸਾ, ਮਾਂ-ਪਿਓ ਸਣੇ 3 ਬੱਚਿਆ ਦੀ ਮੌਤ, ਖ਼ਤਮ ਹੋਇਆ ਸਾਰਾ ਪਰਿਵਾਰ

ਇਹ ਵੀ ਪੜ੍ਹੋ : ਨਵੇਂ ਵੈਂਟੀਲੇਟਰਜ਼ ਮਾਮਲੇ ’ਚ ਸੰਸਦ ਮੈਂਬਰਾਂ ਨੇ ਚੁੱਕੇ ਸਵਾਲ, ਕੈਪਟਨ ਨੇ ਦਿੱਤਾ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

 

Anuradha

This news is Content Editor Anuradha