ਪੰਜਾਬ ਦੀਆਂ ਖਾਸ ਖਬਰਾਂ ਲਈ ਦੇਖੋ ਜਗ ਬਾਣੀ ਖਬਰਨਾਮਾ
Saturday, Aug 12, 2017 - 09:54 PM (IST)
ਚੰਡੀਗੜ੍ਹ— ਮੋੜ ਮੰਡੀ ਦੇ ਪਿੰਡ ਰਾਏਖਾਨਾ 'ਚ ਇੱਕ ਵਿਆਹੁਤਾ ਨੇ ਆਪਣੇ ਨਸ਼ੇੜੀ ਪਤੀ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਦੋਸ਼ੀ ਸ਼ਰਾਬ ਪੀ ਕੇ ਘਰ ਆਉਂਦਾ ਸੀ ਤੇ ਉਸਦੀ ਭੈਣ ਨਾਲ ਰੋਜ਼ਾਨਾ ਕੁੱਟਮਾਰ ਕਰਦਾ ਸੀ, ਜਿਸ ਤੋਂ ਤੰਗ ਆ ਕੇ ਉਸਦੀ ਭੈਣ ਨੇ ਇਹ ਕਦਮ ਚੁੱਕਿਆ ਹੈ।
ਜਸਵੰਤ ਨਗਰ ਇਲਾਕੇ 'ਚ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਨੇ ਆਪਣੇ ਗੁਆਂਢੀਆਂ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਵੱਜਣ ਨਾਲ ਦਿਓਰ-ਭਰਜਾਈ ਗੰਭੀਰ ਜ਼ਖ਼ਮੀ ਹੋ ਗਏ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ।
