ਮੋਗਾ ’ਚ ਦੇਖੋ ਭਾਰਤ ਬੰਦ ਦਾ ਅਸਰ, ਤਸਵੀਰਾਂ ਬਿਆਨ ਕਰਦੀਆਂ ਪੂਰੇ ਹਾਲਾਤ

02/16/2024 12:28:53 PM

ਮੋਗਾ (ਗੋਪੀ ਰਾਓਕੇ, ਕਸ਼ਿਸ਼ ਸਿੰਗਲਾ) : ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨ ਤੇ ਸਮੂਹ ਜਥੇਬੰਦੀਆਂ ਵਲੋਂ ਅੱਜ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਚੱਲਦੇ ਮੋਗਾ ਵਿਚ ਬੰਦ ਦਾ ਭਰਵਾਂ ਹੁੰਗਾਰਾ ਮਿਲਿਆ। ਇਥੋਂ ਦੇ ਜੋਗਿੰਦਰ ਸਿੰਘ ਚੌਂਕ ਵਿਚ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ ਅਤੇ ਬਾਜ਼ਾਰਾਂ ਵਿਚ ਜਾ ਕੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕ ਮਿੰਨੀ ਬੱਸਾਂ, ਬਾਰ ਐਸੋਸੀਏਸ਼ਨ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਪੂਰਨ ਸਮਰਥਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ : ਪਟਿਆਲਾ ਪੂਰਨ ਤੌਰ ’ਤੇ ਬੰਦ, ਸੜਕਾਂ ’ਤੇ ਪੱਸਰੀ ਸੁੰਨ

ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਦਾ ਸੰਘਰਸ਼ ਕਰਨ ਦਾ ਹੱਕ ਖੋਹਣ ਲਈ ਸੜਕਾਂ ’ਤੇ ਪਥਰੀਲੀਆਂ ਕੰਧਾਂ ਕੱਢਣ, ਕਿੱਲ ਗੱਡਣ ਅਤੇ ਸਾਰੇ ਪੇਂਡੂ ਰਸਤਿਆਂ ’ਤੇ ਵੀ ਰੋਕਾਂ ਲਾਉਣ ਵਰਗੇ ਜਾਬਰ ਹਥਕੰਡੇ ਵਰਤਣ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਆਵਾਜਾਈ ਪੂਰਨ ਤੌਰ ’ਤੇ ਬੰਦ ਹੋਣ ਕਾਰਣ ਸ਼ਹਿਰ ਦੇ ਬੱਸ ਅੱਡੇ ’ਤੇ ਸੁੰਨ ਪਸਰੀ ਨਜ਼ਰ ਆਈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕਰ ਦਿੱਤੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh