ਬੀਜ ਘਪਲੇ ਨੂੰ ਲੈ ਕੇ ਅਕਾਲੀ ਦਲ ਨੇ ਬੋਲਿਆ ਹੱਲਾ, ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ

Thursday, May 28, 2020 - 12:55 PM (IST)

ਫਤਿਹਗੜ੍ਹ ਸਾਹਿਬ (ਜਗਦੇਵ): ਬੀਜ ਘਪਲੇ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਲੋਂ ਪੰਜਾਬ ਦੇ ਗਵਰਨਰ ਦੇ ਨਾਮ ਬੀਜ ਘਪਲੇ ਨੂੰ ਲੈ ਕੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਹ ਮੰਗ ਪੱਤਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਅਗਵਾਈ ਵਿਚ ਤੇ ਹੋਰ ਅਕਾਲੀ ਨੇਤਾਵਾਂ ਦੀ ਮੌਜੂਦਗੀ ਵਿਚ ਡੀ.ਸੀ. ਨੂੰ ਸੌਂਪਿਆ ਗਿਆ ਤੇ ਬੀਜ ਘਪਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ:  ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 3 ਨਵੇਂ ਮਾਮਲੇ ਆਏ ਸਾਹਮਣੇ

ਦੱਸ ਦੇਈਏ ਕਿ ਬੀਜ ਘਪਲੇ ਨੂੰ ਲੈ ਕੇ ਬੀਤੇ ਦਿਨੀਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਘੇਰਿਆ ਸੀ। ਇਸ ਵਿਚ ਉਸ ਦੀ ਸ਼ਮੂਲੀਅਤ ਦੱਸੀ ਸੀ। ਇਸ ਨੂੰ ਲੈ ਕੇ ਦੋਵੇਂ ਨੇਤਾ ਆਹਮੋ-ਸਾਹਮਣੇ ਹੋ ਗਏ। ਸੁਖਜਿੰਦਰ ਰੰਧਾਵਾ ਨੇ ਵੀ ਮਜੀਠੀਆ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ। ਫਿਲਹਾਲ ਬੀਜ ਘਪਲੇ ਦੇ ਤਾਰ ਕਿੱਥੇ ਤੇ ਕਿਸ ਨਾਲ ਜੁੜੇ ਹਨ। ਇਹ ਤਾਂ ਜਾਂਚ ਦਾ ਵਿਸ਼ਾ ਹੈ ਪਰ ਇਸ ਨਾਲ ਅਕਾਲੀ ਦਲ ਨੂੰ ਪੰਜਾਬ ਸਰਕਾਰ 'ਤੇ ਹਮਲਾ ਬੋਲਣ ਦਾ ਮੌਕਾ ਜ਼ਰੂਰ ਮਿਲ ਗਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਤੋਂ ਬਾਅਦ ਹੁਣ ਪੰਜਾਬ 'ਚ ਟਿੱਡੀ ਦਲ ਦਾ ਹਮਲਾ, ਖੇਤੀਬਾੜੀ ਮਹਿਕਮੇ ਦੀਆਂ ਤਿਆਰੀਆਂ ਨਾਕਾਫ਼ੀ


Shyna

Content Editor

Related News