ਹਾਰ ਨੂੰ ਦੇਖ ਬੌਖਲਾਏ ਵਿਰੋਧੀ ਉਤਰੇ ਹੋਸ਼ੀਆਂ ਹਰਕਤਾਂ ’ਤੇ : ਧਾਲੀਵਾਲ
Monday, May 20, 2024 - 03:46 PM (IST)
ਅੰਮ੍ਰਿਤਸਰ (ਜ.ਬ.) : ਲੋਕ ਸਭਾ ਸੀਟ ਤੋਂ ਆਪਣੀ ਹਾਰ ਨੂੰ ਦੇਖ ਕੇ ਬੌਖਲਾਏ ਹੋਏ ਵਿਰੋਧੀ ਹੋਸ਼ੀਆਂ ਹਰਕਤਾਂ ’ਤੇ ਉੱਤਰ ਆਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨ ਅਜਨਾਲਾ ਵਿਖੇ ਹੋਏ ਗੋਲੀ ਕਾਂਡ ਬਾਰੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਧਾਲੀਵਾਲ ਨੇ ਹਲਕਾ ਅੰਮ੍ਰਿਤਸਰ ਉੱਤਰੀ ’ਚ ਹਲਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰਦੀ ਹੈ ਅਤੇ ਇਕ ਅਮਨ ਪਸੰਦ ਪਾਰਟੀ ਹੈ। ਉਨ੍ਹਾਂ ਕਿਹਾ ਉਨ੍ਹਾਂ ਨੇ ਆਪਣੇ ਦੋ ਸਾਲ ਦੇ ਕਾਰਜਕਾਲ ’ਚ ਕਿਸੇ ਵੀ ਵਿਰੋਧੀ ’ਤੇ ਝੂਠੇ ਪਰਚੇ ਜਾਂ ਕੋਈ ਦਬਾਅ ਪਾਉਣ ਦੀ ਰਾਜਨੀਤੀ ਨਹੀਂ ਕੀਤੀ। ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲ ’ਚ ਇੰਨੇ ਕੰਮ ਕੀਤੇ ਹਨ ਤੇ ਉਨ੍ਹਾਂ ਨੂੰ ਇਸ ਪ੍ਰਕਾਰ ਦੇ ਹੱਥਕੰਡੇ ਅਪਣਾਉਣ ਦੀ ਜ਼ਰੂਰਤ ਹੀ ਨਹੀਂ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਕੋਲ ਆਪਣੇ ਸੱਤ ਸਾਲ ਦੇ ਕਾਰਜਕਾਲ ’ਚ ਕੋਈ ਵੀ ਦੱਸਣਯੋਗ ਕੰਮ ਨਹੀਂ ਹੈ, ਜਿਹੜਾ ਉਨ੍ਹਾਂ ਨੇ ਅੰਮ੍ਰਿਤਸਰ ਲਈ ਕੀਤਾ ਹੋਵੇ।
ਇਹ ਖ਼ਬਰ ਵੀ ਪੜ੍ਹੋ : ਜੰਗਲਾਤ ਵਿਭਾਗ ਵਲੋਂ ਫਿਲੌਰ ’ਚ ਲੱਕੜ ਚੋਰ ਗਿਰੋਹ ਦਾ ਪਰਦਾਫਾਸ਼
ਧਾਲੀਵਾਲ ਨੇ ਕਿਹਾ ਕਿ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਜੋ ਲੋਕਾਂ ਨੂੰ ਇਹ ਕਹਿ ਰਹੀ ਹੈ ਕਿ ਮੋਦੀ ਸਰਕਾਰ ਨੂੰ ਇਕ ਮੌਕਾ ਹੋਰ ਦਿੱਤਾ ਜਾਵੇ ਤਾਂ ਜੋ ਉਹ ਵੱਡੇ ਵੱਡੇ ਕੰਮ ਕਰ ਸਕਣ ਪਰ ਉਹ ਲੋਕਾਂ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਭਾਰਤੀ ਜਨਤਾ ਪਾਰਟੀ ਦੇ ਉਹ ਵੱਡੇ-ਵੱਡੇ ਕੰਮ ਦੇਸ਼ ਦੇ ਸੰਵਿਧਾਨ ’ਚ ਬਦਲਾਅ ਕਰਕੇ ਲੋਕਾਂ ਤੋਂ ਵੋਟਿੰਗ ਦਾ ਅਧਿਕਾਰ ਖੋਹਣਾ ਹੈ ਅਤੇ ਐੱਸ. ਸੀ. ਬੀ. ਸੀ. ਭਾਈਚਾਰੇ ਦਾ ਰਿਜ਼ਰਵੇਸ਼ਨ ਖ਼ਤਮ ਕਰਨਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਚੋਣਾਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਲੋਕ ਖੁਸ਼ ਹਨ ਕਿਉਂਕਿ ਇਸ ਪ੍ਰਕਾਰ ਦੇ ਕ੍ਰਾਂਤੀਕਾਰੀ ਕੰਮ ਅੱਜ ਤੱਕ ਨਹੀਂ ਕੀਤੇ ਗਏ। ਉਨ੍ਹਾਂ ’ਚੋਂ ਸੜਕ ਸੁਰੱਖਿਆ ਫੋਰਸ ਬਣਾਉਣਾ ਬਹੁਤ ਵੱਡਾ ਕਦਮ ਹੈ ਕਿਉਂਕਿ ਇਸ ਫੋਰਸ ਨੇ ਹੁਣ ਤੱਕ ਸੜਕ ਹਾਦਸਿਆਂ ’ਚ ਜ਼ਖਮੀ ਹੋਣ ਵਾਲੇ ਹਜ਼ਾਰਾਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਪੰਜਵੇਂ ਪੜਾਅ ’ਚ 49 ਸੀਟਾਂ ’ਤੇ ਹੋਵੇਗਾ ਸੱਤਾ ਸੰਘਰਸ਼, ਪਿਛਲੀਆਂ ਚੋਣਾਂ ’ਚ ਕਾਂਗਰਸ ਕੋਲ ਸੀ ਇਕ ਸੀਟ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8