ਜਨਮੇਜਾ ਸਿੰਘ ਸੇਖੋਂ ਨੇ ਸੁਖਬੀਰ ''ਤੇ ਹਮਲੇ ਨੂੰ ਦੱਸਿਆ ਸੋਚੀ-ਸਮਝੀ ਸਾਜ਼ਿਸ਼, ਕੀਤੀ ਜਾਂਚ ਦੀ ਮੰਗ
Wednesday, Dec 04, 2024 - 03:04 PM (IST)
ਫਿਰੋਜ਼ਪੁਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਦੇ ਮਾਮਲੇ ਦੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਜ਼ਾ ਲਗਾਉਣ ਤੋਂ ਬਾਅਦ ਸੁਖਬੀਰ ਬਾਦਲ ਇੱਕ ਨਿਮਾਣੇ ਸਿੱਖ ਵਜੋਂ ਉਸ ਸਜ਼ਾ ਨੂੰ ਪੂਰਾ ਕਰਨ ਲਈ ਦਰਬਾਰ ਸਾਹਿਬ ਦੇ ਬਾਹਰ ਬੈਠੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰੋ ਇਹ ਕੰਮ
ਉਨ੍ਹਾਂ ਕਿਹਾ ਕਿ ਇੱਕ ਸੋਚੀ-ਸਮਝੀ ਸਾਜਿਸ਼ ਦੇ ਤਹਿਤ ਅੱਜ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਹੈ, ਜੋ ਕਿ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਡੂੰਘੀ ਸਾਜ਼ਿਸ਼ ਹੈ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾ ਸਕੇ, ਉਹ ਘੱਟ ਹੈ ਅਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਮੌਸਮ ਵਿਭਾਗ ਦੀ ਆਈ ਨਵੀਂ Update
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸੇਵਾ ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਅ ਰਹੇ ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ ਕੀਤਾ ਗਿਆ, ਹਾਲਾਂਕਿ ਗੋਲੀ ਚਲਾਉਣ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸੁਖਬੀਰ ਬਾਦਲ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8