ਖੁਦ ਨੂੰ ਗੋਲੀ ਮਾਰ ਕੇ ਵਿਅਕਤੀ ਨੇ ਕੀਤੀ ਆਤਮ-ਹੱਤਿਆ
Monday, Apr 30, 2018 - 12:04 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਪਤਨੀ ਨਾਲ ਕਲੇਸ਼ ਕਾਰਨ ਇਕ ਵਿਅਕਤੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਮਹਿਲ ਕਲਾਂ ਸੰਜੀਵ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਧਰਮਪਾਲ ਸਿੰਘ (36) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪੰਡੋਰੀ ਦੀ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਲੜਾਈ-ਝਗੜਾ ਚਲਦਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਅੱਜ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।