ਚੋਰੀ ਦੇ ਮੋਟਰਸਾਈਕਲ ਵੇਚਣ ਵਾਲੇ 2 ਕਾਬੂ
Saturday, Feb 24, 2018 - 04:00 AM (IST)

ਤਰਨਤਾਰਨ, (ਰਾਜੂ, ਰਮਨ)- ਪੱਟੀ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਉਹ ਲਾਹੌਰ ਚੌਕ ਵਿਖੇ ਪੁਲਸ ਪਾਰਟੀ ਸਮੇਤ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਗਦੇਵ ਸਿੰਘ ਵਾਸੀ ਵਾਰਡ ਨੰਬਰ-14 ਪੱਟੀ ਤੇ ਬੋਹੜ ਸਿੰਘ ਵਾਸੀ ਵਾਰਡ ਨੰਬਰ-13 ਪੱਟੀ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਵੱਖ-ਵੱਖ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਪੱਟੀ ਆ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਨਾਕੇਬੰਦੀ ਕਰ ਕੇ ਉਕਤ ਵਿਅਕਤੀਆਂ ਕੋਲੋਂ 2 ਮੋਟਰਸਾਈਕਲ ਬਰਾਮਦ ਕਰ ਲਏ। ਪੁਲਸ ਨੇ ਫੜੇ ਗਏ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।