Punjab: ਪਰਾਂਠੇ, ਚਾਹ ਤੇ ਮੈਗੀ ਵੇਚਣ ਵਾਲੇ ਰਹਿਣ ਸਾਵਧਾਨ! ਸਖ਼ਤ ਹੁਕਮ ਹੋਏ ਜਾਰੀ
Sunday, Nov 23, 2025 - 01:48 PM (IST)
ਜਲੰਧਰ (ਮ੍ਰਿਦੁਲ)-ਜੇਕਰ ਤੁਸੀਂ ਕਮਾਉਣ ਦੇ ਚੱਕਰ ਵਿਚ ਦੇਰ ਰਾਤ 12 ਵਜੇ ਤੋਂ ਬਾਅਦ ਮਹਾਨਗਰ ਜਲੰਧਰ ਵਿਚ ਪਰਾਂਠੇ, ਚਾਹ ਤੇ ਮੈਗੀ ਆਦਿ ਵੇਚ ਰਹੇ ਹੋ ਤਾਂ ਸਾਵਧਾਨ ਹੋ ਜਾਓ। ਕਿਉਂਕਿ ਇਕ ਕਾਨੂੰਨੀ ਤੌਰ ’ਤੇ ਗਲਤ ਹੈ। ਇਸ ਲਈ ਪੁਲਸ ਅਧਿਕਾਰੀਆਂ ਨੇ ਆਰਡਰ ਥਾਣਾ ਪੱਧਰ ਤੱਕ ਜਾਰੀ ਕਰ ਦਿੱਤੇ ਹਨ।
ਅਜਿਹੇ ਹੀ ਮਾਮਲੇ ’ਚ ਭਗਵਾਨ ਵਾਲਮੀਕਿ ਚੌਕ ਨੇੜੇ ਬੈਂਚ ਲਾ ਕੇ ਦੇਰ ਰਾਤ ਤੱਕ ਪਰਾਠੇ, ਚਾਹ ਤੇ ਮੈਗੀ ਵੇਚਣ ਵਾਲੇ ਵਿਅਕਤੀ ’ਤੇ ਥਾਣਾ ਨੰ. 4 ਦੀ ਪੁਲਸ ਨੇ ਕਾਰਵਾਈ ਕਰ ਦਿੱਤੀ ਹੈ। ਪੁਲਸ ਨੇ ਦਿਲਪ੍ਰੀਤ ਸਿੰਘ ਪੁੱਤਰ ਰਣਵੀਰ ਸਿੰਘ ਨਿਵਾਸੀ ਪੱਕਾ ਬਾਗ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨ ਦੇ ਹਿਸਾਬ ਨਾਲ ਥਾਣੇ ਵਿਚ ਜ਼ਮਾਨਤ ਦੇ ਕੇ ਰਿਹਾਅ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਦਿਲਪ੍ਰੀਤ ਸਿੰਘ ਖ਼ਿਲਾਫ਼ ਇਸੇ ਥਾਣੇ ਵਿਚ ਮੁਸਲਿਮ ਔਰਤ ਨਾਲ ਛੇੜਖਾਨੀ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
