ਪੀ. ਸੀ. ਆਰ. ਮੁਲਾਜ਼ਮ ਦੀ ਕੁੱਟਮਾਰ ਦੇ ਦੋਸ਼ ''ਚ 2 ਨੂੰ ਭੇਜਿਆ ਜੇਲ

Sunday, Jun 11, 2017 - 07:33 AM (IST)

ਪੀ. ਸੀ. ਆਰ. ਮੁਲਾਜ਼ਮ ਦੀ ਕੁੱਟਮਾਰ ਦੇ ਦੋਸ਼ ''ਚ 2 ਨੂੰ ਭੇਜਿਆ ਜੇਲ

ਪਟਿਆਲਾ (ਬਲਜਿੰਦਰ) - 2 ਦਿਨ ਪਹਿਲਾਂ ਪੀ. ਸੀ. ਆਰ. ਮੁਲਾਜ਼ਮ ਦੀ ਕੁੱਟਮਾਰ ਦੇ ਦੋਸ਼ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ ਅਤੇ ਨਿਤਿਨ ਸ਼ਰਮਾ ਅਤੇ ਮਿਅੰਕ ਸ਼ਰਮਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਦੋਵਾਂ ਨੂੰ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਰਬਨ ਅਸਟੇਟ ਫੇਸ-2 ਵਿਚ ਹੁਲੜਬਾਜ਼ੀ ਕਰਨ ਤੋਂ ਰੋਕਣ ਲਈ ਪਹੁੰਚੇ ਪੀ. ਸੀ. ਆਰ. ਦੇ ਮੁਲਾਜ਼ਮ ਹੌਲਦਾਰ ਸਤਵਿੰਦਰ ਸਿੰਘ 'ਤੇ ਉਕਤ ਵਿਅਕਤੀਆਂ ਨੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਸੀ ਜਿਸ ਵਿਚ ਹੌਲਦਾਰ ਸਤਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਉਕਤ ਦੋਵਾਂ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ 353, 332, 186, 148 ਤੇ 149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ।


Related News