ਵਿਦੇਸ਼ ਭੇਜਣ ਦੇ ਨਾਂ ’ਤੇ 18 ਲੱਖ ਦੀ ਠੱਗੀ, ਮਾਮਲਾ ਦਰਜ
Saturday, Jul 28, 2018 - 05:23 AM (IST)
ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 18 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਾਬਾ ਪ੍ਰਗਟ ਸਿੰਘ ਪੁੱਤਰ ਸੰਤ ਬਾਬਾ ਗੁਰਨਾਮ ਸਿੰਘ ਵਾਸੀ ਖਾਰਾ ਨੇ ਆਪਣੀ ਦਰਖਾਸਤ ਦਰਜ ਕਰਵਾਉਂਦੇ ਦੱਸਿਆ ਕਿ ਗੁਰਬਖਸ਼ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮੋਰੀਆ ਤਹਿ ਦਸੂਹਾ ਜ਼ਿਲਾ ਹੁਸ਼ਿਆਰਪੁਰ ਨੇ ਉਸ ਦੇ ਲਡ਼ਕੇ ਗੁਰਵਿੰਦਰ ਸਿੰਘ ਨੂੰ ਵਿਦੇਸ਼ ਭੇਜਣ ਲਈ ਉਸ ਪਾਸੋਂ 18 ਲੱਖ ਰੁਪਏ ਲਏ ਹਨ ਤੇ ਉਹ ਨਾ ਤਾਂ ਪੈਸੇ ਵਾਪਸ ਕਰ ਰਿਹਾ ਹੈ ਤੇ ਨਾ ਹੀ ਉਸ ਦੇ ਲਡ਼ਕੇ ਨੂੰ ਵਿਦੇਸ਼ ਭੇਜ ਰਿਹਾ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਏ.ਐੱਸ.ਆਈ ਸਤਪਾਲ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
