ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ

Wednesday, Jul 29, 2026 - 01:52 PM (IST)

ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ

ਜਲੰਧਰ (ਵੈੱਬ ਡੈਸਕ)- ਸੀਨੀਅਰ ਵਕੀਲ ਅਤੇ ਸਾਬਕਾ ਆਮ ਆਦਮੀ ਪਾਰਟੀ ਆਗੂ ਐੱਚ. ਐੱਸ. ਫੂਲਕਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਮਿਲੀ ਹਵਾਈ ਸਹੂਲਤ 'ਤੇ ਖ਼ੁਸ਼ੀ ਜਤਾਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

PunjabKesari

ਫੂਲਕਾ ਨੇ ਇਹ ਪ੍ਰਤੀਕਿਰਿਆ ਉਸ ਵੀਡੀਓ ਨੂੰ ਸਾਂਝਾ ਕਰਦੇ ਦਿੱਤੀ, ਜਿਸ 'ਚ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੇ ਹਨ। ਵੀਡੀਓ ਵਿੱਚ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਤੋਂ ਲੰਡਨ, ਟੋਰਾਂਟੋ ਜਾਂ ਦੁਬਈ ਜਾਣ ਵਾਲੇ ਯਾਤਰੀਆਂ ਨੂੰ ਦਿੱਲੀ ਜਾ ਕੇ ਸਾਮਾਨ ਮੁੜ ਚੈੱਕ-ਇਨ ਕਰਵਾਉਣਾ ਪੈਂਦਾ ਸੀ ਅਤੇ ਇਮੀਗ੍ਰੇਸ਼ਨ ਸਮੇਤ ਲੰਬੀ ਪ੍ਰਕਿਰਿਆ 'ਚ ਕਾਫ਼ੀ ਸਮਾਂ ਲੱਗਦਾ ਸੀ। ਨਵੀਂ ਵਿਵਸਥਾ ਨਾਲ ਯਾਤਰੀਆਂ ਨੂੰ ਵਧੇਰੇ ਸਹੂਲਤ ਮਿਲੇਗੀ। ਐੱਚ. ਐੱਸ. ਫੂਲਕਾ ਦੀ ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਚਰਚਾ ਛਿੜ ਗਈ ਹੈ ਅਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਇਕ ਵੱਡੀ ਉਪਲੱਬਧੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਦੀ ਨਵੀਂ 'ਹੱਬ-ਐਂਡ-ਸਪੋਕ' ਅੰਤਰਰਾਸ਼ਟਰੀ ਸੰਪਰਕ ਨੀਤੀ ਤਹਿਤ ਅੰਮ੍ਰਿਤਸਰ ਹੁਣ ਵਾਰਾਣਸੀ ਤੋਂ ਬਾਅਦ ਦੇਸ਼ ਦਾ ਦੂਜਾ ਅਜਿਹਾ ਹਵਾਈ ਅੱਡਾ ਬਣਨ ਜਾ ਰਿਹਾ ਹੈ, ਜਿਸ ਨੂੰ 'ਈਜ਼ੀ ਕਨੈਕਟ' ਸੇਵਾ ਨਾਲ ਜੋੜਿਆ ਜਾਵੇਗਾ। ਏਅਰ ਇੰਡੀਆ 28 ਜੁਲਾਈ ਨੂੰ ਇਹ ਵਿਸ਼ੇਸ਼ ਸੇਵਾ ਸ਼ੁਰੂ ਕਰ ਰਹੀ ਹੈ।

ਕੀ ਹੈ 'ਈਜ਼ੀ ਕਨੈਕਟ' ਅਤੇ ਕਿਵੇਂ ਮਿਲਣਗੇ ਫ਼ਾਇਦੇ?
ਇਸ ਨਵੀਂ ਪ੍ਰਣਾਲੀ ਤਹਿਤ ਏਅਰ ਇੰਡੀਆ ਰਾਹੀਂ ਵਿਦੇਸ਼ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਦਿੱਲੀ ਦੀ ਬਜਾਏ ਅੰਮ੍ਰਿਤਸਰ ਵਿੱਚ ਹੀ ਇਮੀਗ੍ਰੇਸ਼ਨ ਅਤੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੀ ਸਹੂਲਤ ਮਿਲੇਗੀ। ਯਾਤਰੀ ਅੰਮ੍ਰਿਤਸਰ ਤੋਂ ਘਰੇਲੂ ਉਡਾਣ ਵਿੱਚ ਸਵਾਰ ਹੋਣਗੇ ਅਤੇ ਦਿੱਲੀ ਪਹੁੰਚਣ 'ਤੇ ਬਿਨਾਂ ਕਿਸੇ ਵਾਧੂ ਪਰੇਸ਼ਾਨੀ ਦੇ ਆਪਣੀ ਕਨੈਕਟਿੰਗ ਅੰਤਰਰਾਸ਼ਟਰੀ ਉਡਾਣ ਵਿੱਚ ਸਵਾਰ ਹੋ ਸਕਣਗੇ। ਇਸ ਨਾਲ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਯਾਤਰੀਆਂ ਲਈ ਅੰਤਰਰਾਸ਼ਟਰੀ ਯਾਤਰਾ ਬਹੁਤ ਸਰਲ ਅਤੇ ਵਧੇਰੇ ਸੁਵਿਧਾਜਨਕ ਹੋ ਜਾਵੇਗੀ।

ਉਡਾਣਾਂ ਦਾ ਨਵਾਂ ਸ਼ਡਿਊਲ
ਇਸ ਪਹਿਲ ਨੂੰ ਲਾਗੂ ਕਰਨ ਲਈ ਏਅਰ ਇੰਡੀਆ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਰੋਜ਼ਾਨਾ ਦੋ ਉਡਾਣਾਂ ਚਲਾਏਗੀ:
ਉਡਾਣ AI 1113: ਸਵੇਰੇ 9:10 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੁੰਦੀ ਹੈ ਅਤੇ 10:40 ਵਜੇ ਦਿੱਲੀ ਪਹੁੰਚਦੀ ਹੈ (ਮੌਜੂਦਾ AI 496 ਦੀ ਥਾਂ ਲੈਂਦੀ ਹੈ)।
ਉਡਾਣ AI 1115: ਰਾਤ 10:00 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੁੰਦੀ ਹੈ ਅਤੇ 11:20 ਵਜੇ ਦਿੱਲੀ ਪਹੁੰਚਦੀ ਹੈ (AI 2574 ਦੀ ਥਾਂ ਲੈਂਦੀ ਹੈ)।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News