ਸੀਨੀਅਰ ਐਡਵੋਕੇਟ ਵਿਨੋਦ ਘਈ ਹੋਣਗੇ ਪੰਜਾਬ ਦੇ ਨਵੇਂ ਏ. ਜੀ. !

Tuesday, Jul 26, 2022 - 06:21 PM (IST)

ਚੰਡੀਗੜ੍ਹ : ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਲਗਾਇਆ ਜਾ ਸਕਦਾ ਹੈ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਰਚ ਮਹੀਨੇ ’ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!

ਉਨ੍ਹਾਂ ਦੀ ਇਹ ਨਿਯੁਕਤੀ ਡੀ. ਐੱਸ. ਪਟਵਾਲੀਆ ਦੀ ਥਾਂ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਹੀ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਕਈ ਵਾਰ ਨਿੱਜੀ ਕੰਮ ਆ ਜਾਂਦੇ ਹਨ, ਜਿਨ੍ਹਾਂ ਕਰਕੇ ਅਜਿਹੇ ਫ਼ੈਸਲੇ ਲੈਣੇ ਪਾਂਦੇ ਹਨ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਕੰਮ ਕੀਤਾ ਅਤੇ ਸਰਕਾਰ ਨੇ ਵੀ ਉਨ੍ਹਾਂ ਦੇ ਕੰਮ ਨੂੰ ਸਰਾਹਿਆ ਸੀ। ਇਸ ਦੌਰਾਨ ਸਿੱਧੂ ਨੇ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਤੀਫ਼ੇ ਪਿੱਛੇ ਕੋਈ ਵੱਡਾ ਕਾਰਣ ਨਹੀਂ ਹੈ ਅਤੇ ਉਨ੍ਹਾਂ ਨਿੱਜੀ ਕਾਰਣਾਂ ਕਰਕੇ ਇਹ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਤੂਫਾਨ ਤੇ ਮਨੀ ਰਈਆ ਨੇ ਪਾਈਆਂ ਫੇਸਬੁੱਕ ਪੋਸਟਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News