ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ ''ਆਪ'' ਵਿੱਚ ਸ਼ਾਮਲ
Tuesday, Jan 18, 2022 - 07:04 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 'ਆਪ' ਦਾ ਕਾਫ਼ਲਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਐੱਚ. ਪੀ. ਐੱਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਆਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੇ ਹੋਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ 'ਤੇ ਭਲਕੇ ਹੋਵੇਗੀ ਸੁਣਵਾਈ, ਕਾਂਗਰਸ ਵੱਲੋਂ ਐਲਾਨੇ ਜਾ ਚੁੱਕੇ ਨੇ ਉਮੀਦਵਾਰ
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ 'ਚ ਸੀਨੀਅਰ ਐਡਵੋਕੇਟਜ਼ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਦੇ ਪੜ੍ਹੇ-ਲਿਖੇ ਲੋਕ ਪੰਜਾਬ ਦੀ ਰਾਜਨੀਤੀ ਵਿੱਚ ਪਰਿਵਰਤਨ ਲਿਆਉਣਾ ਚਾਹੁੰਦੇ ਹਨ। ਲੰਮੇ ਸਮੇਂ ਤੋਂ ਪੰਜਾਬ ਨੂੰ ਲੁੱਟ ਰਹੀਆਂ ਰਿਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਸੂਬੇ ਨੂੰ ਬਚਾਉਣ ਲਈ ਆਮ ਲੋਕਾਂ ਦੇ ਨਾਲ-ਨਾਲ ਡਾਕਟਰ, ਅਫ਼ਸਰ, ਅਧਿਆਪਕ ਤੇ ਐਡਵੋਕੇਟਜ਼ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਐੱਚ. ਪੀ. ਐੱਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਦਾ ਪਾਰਟੀ ਵਿੱਚ ਆਉਣ 'ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਪਾਰਟੀ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਵੇਗੀ।
ਇਹ ਵੀ ਪੜ੍ਹੋ : ਪਟਿਆਲਾ ਸੀਟ 'ਤੇ ਭਖੇਗਾ ਚੋਣ ਅਖਾੜਾ, ਕੈਪਟਨ ਦੇ ਮੁਕਾਬਲੇ ਲੜਨਗੇ 2 ਸਾਬਕਾ ਮੇਅਰ
ਇਸ ਮੌਕੇ ਐਡਵੋਕੇਟ ਐੱਚ. ਪੀ. ਐੱਸ. ਰਾਹੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਲੋਕਾਂ ਲਈ ਕੀਤੇ ਜਾਂਦੇ ਕੰਮਾਂ ਤੋਂ ਵਕੀਲ ਭਾਈਚਾਰਾ ਬਹੁਤ ਪ੍ਰਭਾਵਿਤ ਹੋਇਆ ਹੈ, ਜਿਸ ਕਰਕੇ ਉਨ੍ਹਾਂ 'ਆਪ' ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਦਲਪ੍ਰੀਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਹਾਜ਼ਰੀ 'ਚ 'ਆਪ' ’ਚ ਸ਼ਾਮਲ ਹੋਏ ਕਾਂਗਰਸ, ਭਾਜਪਾ ਆਗੂ ਤੇ ਸਮਾਜ ਸੇਵੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?