ਸੀਨੀਅਰ ਅਕਾਲੀ ਆਗੂ ਜਗਦੀਪ ਢਿੱਲੋਂ ਦੇ ਨੌਜਵਾਨ ਪੁੱਤਰ ਦੀ ਕੈਨੇਡਾ ’ਚ ਮੌਤ

Tuesday, Jul 06, 2021 - 10:53 PM (IST)

ਸੀਨੀਅਰ ਅਕਾਲੀ ਆਗੂ ਜਗਦੀਪ ਢਿੱਲੋਂ ਦੇ ਨੌਜਵਾਨ ਪੁੱਤਰ ਦੀ ਕੈਨੇਡਾ ’ਚ ਮੌਤ

ਸਰਦੂਲਗੜ੍ਹ (ਚੋਪੜਾ) : ਮਾਰਕਿਟ ਕਮੇਟੀ ਸਰਦੂਲਗੜ੍ਹ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਢਿਲੋਂ ਦੇ ਕੈਨੇਡਾ ਦੇ ਸ਼ਹਿਰ ਸਰੀ ਵਿਚ ਰਹਿੰਦੇ ਨੌਜਵਾਨ ਬੇਟੇ ਦਮਨਦੀਪ ਸਿੰਘ (31) ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦਮਨਦੀਪ ਸਿੰਘ ਦੀ ਅਚਾਨਕ ਮੌਤ ਹੋਣ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੋੜ ਗਈ ਹੈ। ਉਨ੍ਹਾਂ ਦੇ ਜੱਦੀ ਪਿੰਡ ਭਗਵਾਨਪੁਰ ਹੀਂਗਣਾ ਵਾਸੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦਮਨਦੀਪ ਸਿੰਘ ਪਿਛਲੇ ਸਮੇਂ ਤੋਂ ਕੈਨੇਡਾ ਦੇ ਸ਼ਹਿਰ ਸਰੀ ਵਿਚ ਰਹਿ ਕੇ ਆਪਣਾ ਕਾਰੋਬਾਰ ਕਰਦਾ ਸੀ।

ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਹੈਵਾਨੀਅਤ ਦੀ ਹੱਦ, ਸਕੇ ਪਿਓ ਨੇ ਨੌਜਵਾਨ ਧੀ ਦੀ ਲੁੱਟੀ ਪੱਤ, ਹੈਰਾਨ ਕਰਨ ਵਾਲੀ ਹੈ ਘਟਨਾ

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਦਮਨਦੀਪ ਆਪਣਾ ਟਰਾਲਾ ਲੈ ਕੇ ਅਮਰੀਕਾ ਗਿਆ ਸੀ, ਜਿਥੇ ਉਸਦਾ ਅਚਾਨਕ ਸ਼ੂਗਰ ਲੈਵਲ ਘੱਟ ਗਿਆ ਅਤੇ ਉਸ ਦੀ ਮੌਤ ਹੋ ਗਈ। ਦਮਨਦੀਪ ਸਿੰਘ ਆਪਣੇ ਪਿੱਛੇ ਪਰਿਵਾਰ ਵਿਚ ਬਜ਼ੁਰਗ ਦਾਦਾ, ਮਾਤਾ-ਪਿਤਾ, ਪਤਨੀ ਅਤੇ ਇਕ ਛੇ ਸਾਲ ਦੀ ਧੀ ਛੱਡ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਉਤਰਣ ਵਾਲੇ ਯਾਤਰੀ ਜ਼ਰਾ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News