ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
Saturday, Sep 12, 2026 - 12:28 PM (IST)
ਹੁਸ਼ਿਆਰਪੁਰ (ਵੈੱਬ ਡੈਸਕ, ਵਰਿੰਦਰ ਪੰਡਿਤ, ਘੁੰਮਣ) : ਪੰਜਾਬ ਦੀ ਸਿਆਸਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ 'ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਨੇ ਰਾਜਨੀਤੀ 'ਚ ਲੰਬਾ ਸਮਾਂ ਸਰਗਰਮ ਰਹਿੰਦਿਆਂ ਪੰਜਾਬ ਦੀ ਸਿਆਸਤ 'ਚ ਆਪਣੀ ਪਛਾਣ ਬਣਾਈ। ਉਹ 1980 ਦੇ ਦਹਾਕੇ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਿਆਸਤ ਵਿੱਚ ਸਰਗਰਮ ਹੋਏ। ਉਹ 2004 ਤੋਂ 2010 ਤੱਕ ਪੰਜਾਬ ਤੋਂ ਰਾਜ ਸਭਾ ਮੈਂਬਰ ਰਹੇ ਅਤੇ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਨ। ਉਹ ਜ਼ਿਲ੍ਹਾ ਹੁਸ਼ਿਆਰਪੁਰ ਅਕਾਲੀ ਦਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਇਸ ਦੁੱਖ ਦੀ ਘੜੀ ਵਿੱਚ ਕਈ ਸਿਆਸੀ ਆਗੂਆਂ ਨੇ ਪਰਿਵਾਰ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਆਗੂਆਂ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਦਾ ਮਿਲਣਸਾਰ ਸੁਭਾਅ, ਲੋਕਾਂ ਨਾਲ ਉਨ੍ਹਾਂ ਦਾ ਗਹਿਰਾ ਜੁੜਾਅ ਅਤੇ ਸਮਾਜ ਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ. ਵਰਿੰਦਰ ਸਿੰਘ ਬਾਜਵਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12 ਵਜੇ ਸਥਾਨਕ ਹਰਿਆਣਾ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ, ਇਹ ਜਾਣਕਾਰੀ ਉਨ੍ਹਾਂ ਦੇ ਭਤੀਜੇ . ਹਰਸਿਮਰਨ ਸਿੰਘ ਬਾਜਵਾ ਵੱਲੋਂ ਦਿੱਤੀ ਗਈ।
