ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

Wednesday, Nov 25, 2026 - 12:36 PM (IST)

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਖਰੜ : ਅਕਾਲੀ-ਭਾਜਪਾ ਦੇ ਗਠਜੋੜ ਤੋਂ ਅਗਲੇ ਹੀ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ ਈਡੀ ਦੀ ਇਕ ਟੀਮ ਨੇ ਛਾਪਾ ਮਾਰਿਆ ਹੈ। ਪਤਾ ਲੱਗਾ ਹੈ ਕਿ ਇਹ ਰੇਡ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਹੋਈ ਹੈ। ਖੇੜਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀਆਂ ਵਿਚ ਗਿਣੇ ਜਾਂਦੇ ਹਨ ਅਤੇ ਖੇੜਾ ਨੂੰ ਅਕਾਲੀ ਦਲ ਵੱਲੋਂ ਖਰੜ ਦਾ ਹਲਕਾ ਇੰਚਾਰਜ ਵੀ ਥਾਪਿਆ ਗਿਆ ਹੈ। ਰਵਿੰਦਰ ਸਿੰਘ ਖੇੜਾ ਆਗਾਮੀ ਵਿਧਾਨ ਸਭਾ ਚੋਣਾਂ ਲਈ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਈਡੀ ਦੀ ਰੇਡ ਮੌਕੇ ਪੰਜਾਬ ਪੁਲਸ ਅਤੇ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਹਨ।

ਇਹ ਵੀ ਪੜ੍ਹੋ : ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਸੂਤਰ ਦੱਸਦੇ ਹਨ ਕਿ ਪੁਰਾਣੇ ਮਾਮਲੇ ਨੂੰ ਲੈ ਕੇ ਈਡੀ ਵੱਲੋਂ ਇਹ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ਲੁਭਾਣਗੜ੍ਹ (ਖਰੜ) ਸਥਿਤ ‘ਗੁਰੂ ਕ੍ਰਿਪਾ ਰਾਈਸ ਐਂਡ ਐਗਰੋ ਇੰਡਸਟਰੀਜ਼’ ਦੇ ਮਾਲਕ ਰਵਿੰਦਰ ਸਿੰਘ ਖੇੜਾ ਨੂੰ ਜਨਵਰੀ 2023 ਵਿੱਚ ਕੇਂਦਰੀ ਜਾਂਚ ਬਿਊਰੋ  ਵੱਲੋਂ ਭਾਰਤੀ ਖ਼ੁਰਾਕ ਨਿਗਮ ਦੇ ਇਕ ਅਧਿਕਾਰੀ ਸਮੇਤ 50,000 ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮਾਮਲਾ ਕਥਿਤ ਸੈਲਰ ਘੁਟਾਲੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਈਡੀ ਕੋਲ ਟਰਾਇਲ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News