ਅੰਮ੍ਰਿਤਸਰ ''ਚ ''ਅਕਾਲੀ ਦਲ ਬਾਦਲ'' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਫੜ੍ਹਿਆ ਕਾਂਗਰਸ ਦਾ ਹੱਥ
Wednesday, Jan 06, 2021 - 08:48 AM (IST)
ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਹਲਕਾ ਦੱਖਣੀ ਤੋਂ ਬੀ. ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ : ਜੀਓ ਟਾਵਰ ਤੋੜਨ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਸੁਲਤਾਨਵਿੰਡ ਚੰਡੀਗੜ੍ਹ ਵਿਖੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਆਪਣੇ ਪੁੱਤਰ ਸੋਨੂੰ ਸੁਲਤਾਨਵਿੰਡ ਅਤੇ ਹੋਰ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ 'ਰਵਨੀਤ ਬਿੱਟੂ' ਨੇ ਫਿਰ ਆਖੀ ਵੱਡੀ ਗੱਲ, ਜਾਣੋ ਕੀ ਬੋਲੇ
ਸੁਲਤਾਨਵਿੰਡ ਨੇ ਕਿਹਾ ਕਿ 40 ਸਾਲਾਂ ਤੋਂ ਅਕਾਲੀ ਦਲ ਬਾਦਲ ’ਚ ਕੀਤੀ ਸੇਵਾ ਦਾ ਕੌਡੀ ਮੁੱਲ ਨਹੀਂ ਪਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੈਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਮੈਂ ਬੁਲਾਰੀਆਂ ਦੀ ਅਗਵਾਈ ’ਚ ਤਹਿ ਦਿਲੋਂ ਨਿਭਾਵਾਂਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਵਾਂਗਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਪੰਜਾਬ' ਨੂੰ ਨਜ਼ਰਅੰਦਾਜ਼ ਕੀਤੇ ਜਾਣ 'ਤੇ ਭਖੀ ਸਿਆਸਤ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਬੀਰ ਦਵਿੰਦਰ ਸਿੰਘ ਸ਼ਾਹ ਅਤੇ ਹਰਜਿੰਦਰ ਸਿੰਘ ਚੌਹਾਨ ਵੀ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਦਿਓ ਆਪਣੀ ਰਾਏ