ਸ੍ਰੀ ਅਨੰਦਪੁਰ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ ਦੀ ਗੋਲੀ ਲੱਗਣ ਨਾਲ ਮੌਤ

03/04/2021 6:34:57 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)-ਸਥਾਨਕ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਰੀਵਾਲ (67 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰ: 4 ਮਹੱਲਾ ਧਰੇਲਪੁਰਾ ਦੀ ਆਪਣੀ ਦੋਨਾਲੀ ਬੰਦੂਕ ਦੀ ਸਫ਼ਾਈ ਦੌਰਾਨ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਅਕਾਲੀ ਆਗੂ ਦੇ ਪੁੱਤਰ ਜਸਦੀਪ ਸਿੰਘ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਧਾਰੀਵਾਲ ਆਪਣੇ ਘਰ ਅੰਦਰ ਆਪਣੀ ਦੋਨਾਲੀ ਬੰਦੂਕ ਦੀ ਸਫ਼ਾਈ ਕਰ ਰਹੇ ਸਨ ਕਿ ਇਸੇ ਦੌਰਾਨ ਬੰਦੂਕ ਵਿਚੋਂ ਅਚਾਨਕ ਗੋਲੀ ਚੱਲ ਗਈ, ਜੋ ਨਰਿੰਦਰ ਸਿੰਘ ਦੀ ਛਾਤੀ ’ਚ ਜਾ ਲੱਗੀ।

ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ

ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ । ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੌਕੇ ’ਤੇ ਪੰਜਾਬ ਪੁਲਸ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਦੀ ਅਗਵਾਈ ’ਚ ਪਹੁੰਚੀ ਪੁਲਸ ਪਾਰਟੀ ਵੱਲੋਂ ਮ੍ਰਿਤਕ ਦੀ ਲਾਸ਼ ਅਤੇ ਬੰਦੂਕ ਨੂੰ ਆਪਣੇ ਕਬਜ਼ੇ ’ਚ ਲੈ ਕੇ ਘਟਨਾ ਦੀ ਤਫ਼ਤੀਸ਼ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਵਾਪਰੀ ਇਸ ਦਰਦਨਾਕ ਘਟਨਾ ’ਤੇ ਸਥਾਨਕ ਰਾਜਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ’ਚ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ: ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਜਥੇਦਾਰ ਮੋਹਣ ਸਿੰਘ ਢਾਹੇ, ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਮੈਨੇਜਰ ਤਖ਼ਤ ਸਾਹਿਬ ਮਲਕੀਤ ਸਿੰਘ, ਇੰਦਰਜੀਤ ਸਿੰਘ ਅਰੋਡ਼ਾ ਪ੍ਰਧਾਨ ਵਪਾਰ ਮੰਡਲ, ਠੇਕੇਦਾਰ ਗੁਰਨਾਮ ਸਿੰਘ, ਹਰਜੀਤ ਸਿੰਘ ਅਚਿੰਤ, ਸੰਦੀਪ ਸਿੰਘ ਕਲੋਤਾ ਪ੍ਰਧਾਨ ਯੂਥ ਵਿੰਗ ਰੂਪਨਗਰ, ਬੀਬੀ ਕੁਲਵਿੰਦਰ ਕੌਰ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਰਜਿੰਦਰ ਕੌਰ, ਤੇਜਿੰਦਰ ਕੌਰ, ਸੁਰਿੰਦਰ ਪਾਲ ਕੌਰ, ਕੌਂਸਲਰ ਜਸਵਿੰਦਰ ਸਿੰਘ ਬੱਬੀ, ਸੁਖਵਿੰਦਰ ਸਿੰਘ ਬਿੱਟੂ, ਐਡਵੋਕੇਟ ਰਵਿੰਦਰ ਸਿੰਘ ਰਤਨ ਆਦਿ ਸ਼ਾਮਲ ਹਨ ।
ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਲਗਵਾਇਆ ਕੋਰੋਨਾ ਦਾ ਟੀਕਾ


shivani attri

Content Editor

Related News