ਪੰਜਾਬ 'ਚ ਵੱਡੀ ਸਿਆਸੀ ਹਲਚਲ, ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ AAP 'ਚ ਹੋ ਸਕਦੇ ਨੇ ਸ਼ਾਮਲ

04/14/2024 1:54:46 PM

ਜਲੰਧਰ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਪਵਨ ਕੁਮਾਰ ਟੀਨੂੰ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਸੀ ਪਰ ਇਸ ਦੌਰਾਨ ਜੇਕਰ ਵਿਧਾਇਕ ਦੇ ਬਿਆਨ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਨੇ 4 ਸੀਟਾਂ ’ਤੇ ਲਗਾਤਾਰ ਦੂਜੀ ਵਾਰ ਬਦਲੇ ਚਿਹਰੇ, 2 ਸੀਟਾਂ 'ਤੇ ਸਸਪੈਂਸ ਬਰਕਰਾਰ

ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਉਨ੍ਹਾਂ ਬਾਰੇ ਸਿਰਫ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਸਾਖ਼ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅਕਾਲੀ ਦਲ ਛੱਡ ਕੇ ਕਿਤੇ ਵੀ ਨਹੀਂ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

ਦੱਸਣਯੋਗ ਹੈ ਕਿ ਇਹ ਵੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਜੇਕਰ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੁੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਜਲੰਧਰ ਸੀਟ ਤੋਂ ਟਿਕਟ ਵੀ ਦੇ ਸਕਦੀ ਹੈ। ਇਹ ਵੀ ਦੱਸ ਦੇਈਏ ਕਿ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ ਸੀ ਪਰ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News