ਸੀਨੀਅਰ ਅਕਾਲੀ ਆਗੂ ਰੋਜ਼ੀ ਬਰਕੰਦੀ ਵੀ ਆਏ ਕੋਰੋਨਾ ਪਾਜ਼ੇਟਿਵ
Tuesday, Aug 18, 2020 - 06:28 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ)-ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਪ੍ਰਭਾਵ ਇਸ ਕਦਰ ਵੱਧ ਰਿਹਾ ਹੈ ਕਿ ਹਲਕੇ ਦੇ ਸਿਆਸੀ ਲੀਡਰਾਂ ਤੋਂ ਲੈ ਕੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕੋਰੋਨਾ ਨੇ ਆਪਣੀ ਚਪੇਟ 'ਚ ਲੈ ਲਿਆ ਹੈ।ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਫੋਨ 'ਤੇ ਗੱਲਬਾਤ ਕਰਦਿਆਂ ਵਿਧਾਇਕ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਉਨ੍ਹਾਂ ਕੋਰੋਨਾ ਸੈਂਪਲ ਦਿੱਤਾ ਸੀ, ਜਿਸਦੀ ਰਿਪੋਰਟ ਅਨੁਸਾਰ ਵਿਧਾਇਕ ਰੋਜ਼ੀ ਬਰਕੰਦੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਾਕੀ ਪਰਿਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਧਾਇਕ ਨੇ ਦੱਸਿਆ ਕਿ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਆਪਣੇ ਘਰ ਅੰਦਰ ਹੀ ਇਕਾਂਤਵਾਸ 'ਚ ਹਨ। ਇਹ ਜਾਣਕਾਰੀ ਉਨ੍ਹਾਂ ਆਪਣੇ ਫੇਸਬੁੱਕ ਪੇਜ਼ 'ਤੇ ਵੀ ਸਾਂਝੀ ਕੀਤੀ ਹੈ। ਵਰਣਨਯੋਗ ਹੈ ਕਿ ਸੋਮਵਾਰ ਨੂੰ ਮਲੋਟ ਦੇਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਕਾਂਗਰਸੀ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਹਥਣੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ 'ਚ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ