ਸੁੱਚਾ ਸਿੰਘ ਲੰਗਾਹ ਦੇ ਹੱਕ ''ਚ ਉੱਤਰੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ (ਵੀਡੀਓ)
Monday, Oct 02, 2017 - 11:02 AM (IST)
ਹੁਸ਼ਿਆਪੁਰ (ਸਮੀਰ ਵਸ਼ੀਸ਼ਟ) — ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਬਾਵਜੂਦ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਲੰਗਾਹ ਦੇ ਹੱਕ 'ਚ ਉਤਰੇ ਹਨ। ਜ਼ਿਕਰਯੋਗ ਹੈ ਕਿ ਇਕ ਮਹਿਲਾ ਦੀ ਸ਼ਿਕਾਇਤ 'ਤੇ ਸੁੱਚਾ ਸਿੰਘ ਲੰਗਾਹ 'ਤੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਵਿਜੇ ਸਾਂਪਲਾ ਨੇ ਇਸ ਨੂੰ ਸਿਆਸੀ ਚਾਲ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ ਹੈ ਤੇ ਉਨ੍ਹਾਂ ਖੁੱਲ੍ਹੇ ਸ਼ਬਦਾਂ 'ਚ ਲੰਗਾਹ ਦੇ ਨਾਲ ਖੜ੍ਹੇ ਰਹਿਣ ਦਾ ਫੈਸਲਾ ਸੁਣਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਤੇ ਭਾਜਪਾ ਆਗੂ ਤੇ ਵਰਕਰ ਸੁੱਚਾ ਸਿੰਘ ਲੰਗਾਹ ਦੇ ਨਾਲ ਹਨ।