DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
Wednesday, Aug 05, 2026 - 02:55 PM (IST)
ਚੰਡੀਗੜ੍ਹ/ਮੋਹਾਲੀ (ਅੰਕੁਰ ਤਾਂਗੜੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਆਰ. ਆਈ. ਏ. ਸ਼ਾਖਾ, ਡੀ. ਸੀ. ਦਫ਼ਤਰ ਐੱਸ. ਏ. ਐੱਸ. ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐੱਸ. ਏ. ਐੱਸ. ਨਗਰ ਕੋਲ ਪਹੁੰਚ ਕੀਤੀ।
ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ 'ਚ ਦੋਸ਼ੀ ਖ਼ਿਲਾਫ਼ਵਿਜੀਲੈਂਸ ਬਿਊਰੋ ਪੁਲਸ ਥਾਣਾ ਐੱਸ. ਏ. ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
