ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

Thursday, Jul 23, 2026 - 11:35 AM (IST)

ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਜਲੰਧਰ (ਧਵਨ)-ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਵਿਭਾਗ, ਜਲੰਧਰ ਵਿਚ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੂਬਾ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਪਿੰਡ ਨਾਗਰਾ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਇਕ ਰੈਸਟੋਰੈਂਟ ਸੰਚਾਲਕ ਹੈ ਅਤੇ ਉਸ ਨੇ ਆਪਣੇ ਰੈਸਟੋਰੈਂਟ ਲਈ ਐੱਲ-5ਬੀ (ਡ੍ਰਾਫਟ ਬੀਅਰ/ਵਾਈਨ ਦੀ ਪ੍ਰਚੂਨ ਵਿਕਰੀ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert

ਅਰਜ਼ੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ), ਜਲੰਧਰ ਜ਼ੋਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਰਿਪੋਰਟ ਅਤੇ ਐੱਨ. ਓ. ਸੀ. ਪ੍ਰਾਪਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸੇ ਦੌਰਾਨ ਮੁਲਜ਼ਮ ਸੀਨੀਅਰ ਸਹਾਇਕ ਨੇ ਕਥਿਤ ਤੌਰ ’ਤੇ ਐੱਲ-5ਬੀ ਲਾਇਸੈਂਸ ਜਾਰੀ ਕਰਨ ਸਬੰਧੀ ਕੰਮ ਨੂੰ ਅੱਗੇ ਵਧਾਉਣ ਦੇ ਬਦਲੇ ਸ਼ਿਕਾਇਤ ਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਰਕਮ ਸਵੀਕਾਰ ਕਰ ਲਈ। ਸ਼ਿਕਾਇਤ ਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਸੀ।

ਇਹ ਵੀ ਪੜ੍ਹੋ: ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ ਦਾ ਪਾਣੀ

ਰਿਸ਼ਵਤ ਦੇਣ ਦਾ ਚਾਹਵਾਨ ਨਾ ਹੋਣ ਕਰ ਕੇ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਮੁਲਜ਼ਮ ਨੂੰ ਸ਼ਿਕਾਇਤ ਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੇ ਕਬਜ਼ੇ ਵਿਚੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News