20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

04/26/2024 3:04:09 AM

ਚੰਡੀਗੜ੍ਹ - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕਾਂਗਰਸ ਨੇ ਹਰਿਆਣਾ ਤੋਂ ਲੋਕ ਸਭਾ ਉਮੀਦਵਾਰਾਂ ਦਾ ਕੀਤਾ ਐਲਾਨ, ਦੀਪੇਂਦਰ ਹੁੱਡਾ ਨੂੰ ਰੋਹਤਕ ਤੋਂ ਦਿੱਤੀ ਟਿਕਟ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਪਟਿਆਲਾ ਸੀਟ 'ਤੇ ਜਿੱਤ ਦਾ ਕੀਤਾ ਦਾਅਵਾ, ਰਵਨੀਤ ਬਿੱਟੂ ਬਾਰੇ ਵੀ ਕਹੀ ਵੱਡੀ ਗੱਲ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- ਯੂਰਪੀਅਨ ਯੂਨੀਅਨ ਦਾ ਵੱਡਾ ਖੁਲਾਸਾ, 527 ਭਾਰਤੀ ਭੋਜਨ ਉਤਪਾਦਾਂ 'ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਰਸਾਇਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati