ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਕੋਰੋਨਾ ਨਾਲ ਮੌਤ, ਇਲਾਕੇ ''ਚ ਸੋਗ ਦੀ ਲਹਿਰ

08/30/2020 10:47:43 AM

ਭਵਾਨੀਗੜ੍ਹ (ਕਾਂਸਲ, ਵਿਕਾਸ, ਸੰਜੀਵ): ਸਥਾਨਕ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਅੱਜ ਕੋਰੋਨਾ ਮਹਾਮਾਰੀ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਖ਼ਬਰ ਦਾ ਪਤਾ ਚੱਲਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਭਰਾ ਦੀ ਥਾਂ ਡਿਊਟੀ 'ਤੇ ਆਏ ਗੋਦਾਮ ਦੇ ਚੌਕੀਦਾਰ ਦਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐੱਸ.ਐੱਮ.ਓ. ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਸਥਾਨਕ ਬਖੋਪੀਰ ਰੋਡ ਦੇ ਨਿਵਾਸੀ ਮੱਘਰ ਸਿੰਘ ਪੁੱਤਰ ਜੰਗ ਸਿੰਘ (66) ਦੀ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਮੌਤ ਹੋ ਗਈ। ਉਨ੍ਹਾਂ ਦੱÎਸਿਆ ਕਿ ਬੀਤੇ ਦਿਨੀਂ ਸਾਹ ਲੈਣ 'ਚ ਦਿੱਕਤ ਆਉਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਕੋਰੋਨਾ ਦੀ ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ। ਜਿਨ੍ਹਾਂ ਦੀ ਬੀਤੀ ਰਾਤ 11ਵਜੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਲੈਣ ਲਈ ਇੱਥੋਂ ਸਿਹਤ ਵਿਭਾਗ ਦੀ ਐਂਬੂਲੈਂਸ ਭੇਜੀ ਜਾ ਰਾਹੀ ਹੈ ਅਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਅਗਵਾਈ ਹੇਠ ਕਰਵਾਇਆ ਜਾਵੇਗਾ। 

ਇਹ ਵੀ ਪੜ੍ਹੋ :ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾਮਣਾ ਖੱਟਣ ਵਾਲੀਆਂ 11 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਕੀਤਾ ਜਾ ਸਕਦਾ ਹੈ ਸਨਮਾਨਿਤ

ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਅਚਾਨਕ ਮੌਤ ਹੋ ਜਾਣ 'ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਪ੍ਰਦੀਪ ਕੱਦ ਅਤੇ ਹਰੀ ਸਿੰਘ ਫੱਗੂਵਾਲਾ ਚੇਅਰਮੈਨ ਮਾਰਕਿਟ ਕਮੇਟੀ, ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ, ਜਗਤਾਰ ਸ਼ਰਮਾ ਨਿੱਜੀ ਸਹਾਇਕ ਕੈਬਨਿਟ ਮੰਤਰੀ, ਰਾਜਿੰਦਰ ਰਾਜਾ ਚੇਅਰਮੈਨ, ਸੁਖਮਹਿੰਦਰਪਾਲ ਸਿੰਘ ਤੂਰ ਸਾਬਕਾ ਪ੍ਰਧਾਨ ਨਗਰ ਕੌਂਸਲ, ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਕਪਿਲ ਦੇਵ ਗਰਗ ਡਾਇਰੈਕਟਰ ਪੀ.ਆਰ.ਟੀ.ਸੀ, ਸੰਜੂ ਵਰਮਾ ਸਮੇਤ ਹੋਰ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।


Shyna

Content Editor

Related News