ਅੰਮ੍ਰਿਤਸਰ ਦੇ ਪੰਜ ਕਾਂਗਰਸੀ ਆਗੂ ਭਾਜਪਾ ’ਚ ਸ਼ਾਮਲ, ਚੁੱਘ ਨੇ ਕੀਤਾ ਸਵਾਗਤ

Sunday, Jan 16, 2022 - 08:15 PM (IST)

ਅੰਮ੍ਰਿਤਸਰ ਦੇ ਪੰਜ ਕਾਂਗਰਸੀ ਆਗੂ ਭਾਜਪਾ ’ਚ ਸ਼ਾਮਲ, ਚੁੱਘ ਨੇ ਕੀਤਾ ਸਵਾਗਤ

ਚੰਡੀਗੜ੍ਹ/ਅੰਮ੍ਰਿਤਸਰ (ਗੁਰਿੰਦਰ ਸਾਗਰ)-ਅੰਮ੍ਰਿਤਸਰ ’ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ (ਡਿਸਟ੍ਰਿਕਟ ਕਾਂਗਰਸ ਕਮੇਟੀ) ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸਮੇਤ ਪੰਜ ਸੀਨੀਅਰ ਆਗੂ ਅੱਜ ਅੰਮ੍ਰਿਤਸਰ ’ਚ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਦੇ ਹੱਕ ’ਚ ਇੱਕ ਨਵੀਂ ਲਹਿਰ ਸ਼ੁਰੂ ਹੋ ਗਈ ਹੈ ਅਤੇ ਇਹ ਜਲਦ ਹੀ ਦੇਖਣ ਨੂੰ ਮਿਲੇਗੀ। ਚੁੱਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਕਾਂਗਰਸ ਮੁਕਤ’ ਪੰਜਾਬ ਹੋਵੇਗਾ। ਆਪਣੀ ਮੂਲ ਪਾਰਟੀ ਛੱਡਣ ਵਾਲੇ ਕਾਂਗਰਸੀ ਆਗੂਆਂ ਦੀ ਅਗਵਾਈ ਕਰਨ ਵਾਲੇ ਭਗਵੰਤਪਾਲ ਤਿੰਨ ਵਾਰ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਅਤੇ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਮੈਂਬਰ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਐਲਨ ਮਸਕ ਨੂੰ ਪੰਜਾਬ ’ਚ ਕਾਰੋਬਾਰ ਕਰਨ ਦਾ ਦਿੱਤਾ ਸੱਦਾ

ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚ ਅੰਮ੍ਰਿਤਸਰ ਡੀ. ਸੀ. ਸੀ. ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਪ੍ਰਦੀਪ ਸਿੰਘ ਭੁੱਲਰ ਤੇ ਰਤਨ ਸਿੰਘ ਸੋਹਲ (ਅਟਾਰੀ), ​​ਪਰਮਜੀਤ ਸਿੰਘ ਰੰਧਾਵਾ ਅਤੇ ਤਜਿੰਦਰਪਾਲ ਸਿੰਘ ਸ਼ਾਮਲ ਸਨ। ਚੁੱਘ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਵਿਰੁੱਧ ਵੱਡੀ ਪੱਧਰ ’ਤੇ ਰੋਸ ਹੈ ਅਤੇ ਆਉਣ ਵਾਲੀਆਂ ਚੋਣਾਂ ’ਚ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਵੀ ਕਈ ਹੋਰ ਕਾਂਗਰਸੀ ਆਗੂਆਂ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਚੋਣਾਂ ਦੇ ਭਖ਼ਦੇ ਮਾਹੌਲ ਦੌਰਾਨ ਭਗਵੰਤ ਮਾਨ ਦਾ ਵੱਡਾ ਬਿਆਨ, CM ਚਿਹਰੇ ’ਤੇ ਫਿਰ ਆਖੀ ਇਹ ਗੱਲ (ਵੀਡੀਓ)

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਾਂਗਰਸ ਵੱਲੋਂ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਕਾਂਗਰਸ ਪਾਰਟੀ ’ਚ ਹੰਗਾਮਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਜਿਨ੍ਹਾਂ ਸੰਭਾਵਿਤ ਉਮੀਦਵਾਰਾਂ ਨੂੰ ਟਿਕਟ ਨਹੀਂ ਮਿਲੀ, ਉਨ੍ਹਾਂ ਦੇ ਹੁਣ ਦੂਸਰੀਆਂ ਪਾਰਟੀਆਂ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਮਜੀਠਾ ਹਲਕੇ ਤੋਂ ਕਾਂਗਰਸ ਪਾਰਟੀ ਲਈ ਸੁਖਜਿੰਦਰ ਰਾਜ ਲਾਲੀ ਮਜੀਠੀਆ ਅਤੇ ਉਨ੍ਹਾਂ ਦੇ ਭਰਾ ਜੱਗਾ ਮਜੀਠੀਆ ਤੇ ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤਪਾਲ ਸੱਚਰ ਵੱਲੋਂ ਆਪਣੀ ਦਾਅਵੇਦਾਰੀ ਠੋਕੀ ਗਈ ਸੀ, ਜਿਸ ਤੋਂ ਬਾਅਦ ਲਾਲੀ ਮਜੀਠੀਆ ਪਹਿਲਾਂ ਹੀ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ ਅਤੇ ਹੁਣ ਕਾਂਗਰਸ ਨੇ ਜੱਗਾ ਮਜੀਠੀਆ ਦੇ ਉੱਤੇ ਦਾਅ ਖੇਡਦੇ ਹੋਏ ਮਜੀਠਾ ਹਲਕੇ ਤੋਂ ਉਨ੍ਹਾਂ ਨੂੰ ਕਾਂਗਰਸ ਦਾ ਉਮੀਦਵਾਰ ਉਤਾਰਿਆ ਹੈ। ਭਗਵੰਤਪਾਲ ਸਿੰਘ ਸੱਚਰ ਨੇ ਹੁਣ ਕਾਂਗਰਸ ਦਾ ਪੰਜਾ ਛੱਡ ਕੇ ਕਮਲ ਦਾ ਫੁੱਲ ਅਪਣਾ ਲਿਆ ਹੈ।


author

Manoj

Content Editor

Related News