ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਆਗੂ ਕਮਲਜੀਤ ਸਿੰਘ ਕੜਵਲ ਭਾਜਪਾ 'ਚ ਸ਼ਾਮਲ

12/13/2023 3:47:08 PM

ਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਅੱਜ ਸਵੇਰੇ ਹੀ ਅਸਤੀਫ਼ਾ ਦਿੱਤਾ ਸੀ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਮਲਜੀਤ ਸਿੰਘ ਕੜਵਲ ਆਪਣੀ ਪੂਰੀ ਟੀਮ ਦੇ ਨਾਲ ਭਾਜਪਾ 'ਚ ਸ਼ਾਮਲ ਹੋਏ ਹਨ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ : ਬੰਬ ਵਾਂਗ ਫਟਿਆ ਪ੍ਰੈੱਸ਼ਰ ਕੁੱਕਰ, ਮੌਕੇ 'ਤੇ ਪਿਆ ਚੀਕ-ਚਿਹਾੜਾ, CCTV 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ (ਵੀਡੀਓ)

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਮੇਂ ਕਮਲਜੀਤ ਸਿੰਘ ਕੜਵਲ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਸਨ। ਪਹਿਲਾਂ ਕਮਲਜੀਤ ਸਿੰਘ ਨੇ ਸਿਮਰਜੀਤ ਸਿੰਘ ਬੈਂਸ ਦੀ ਪਾਰਟੀ ਜੁਆਇਨ ਕੀਤੀ ਸੀ।

ਇਹ ਵੀ ਪੜ੍ਹੋ : 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ

ਉਸ ਤੋਂ ਬਾਅਦ ਕਾਂਗਰਸ 'ਚ ਸ਼ਾਮਲ ਹੋ ਕੇ ਉਨ੍ਹਾਂ ਨੇ ਸਿਮਰਜੀਤ ਬੈਂਸ ਖ਼ਿਲਾਫ਼ ਚੋਣਾਂ ਲੜੀਆਂ ਸਨ। ਇਹ ਵੀ ਦੱਸ ਦੇਈਏ ਕਿ ਕਮਲਜੀਤ ਸਿੰਘ ਕੜਵਲ ਨਵਜੋਤ ਸਿੰਘ ਸਿੱਧੂ ਦੇ ਕਾਫ਼ੀ ਕਰੀਬੀ ਰਹਿ ਚੁੱਕੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

Babita

This news is Content Editor Babita