ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਸਿੱਧੂ 'ਆਪ' 'ਚ ਹੋਏ ਸ਼ਾਮਲ

Wednesday, Aug 18, 2021 - 11:12 PM (IST)

ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਸਿੱਧੂ 'ਆਪ' 'ਚ ਹੋਏ ਸ਼ਾਮਲ

ਲੁਧਿਆਣਾ (ਨਰਿੰਦਰ)- ਜ਼ਿਲ੍ਹੇ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਆਤਮ ਨਗਰ ਤੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਆਮ ਆਦਮੀ ਪਾਰਟੀ ਦਾ ਲੜ ਫੜ ਲਿਆ ਗਿਆ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਗਿਆ। ਪੰਜਾਬ 'ਆਪ' ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਕੁਲਵੰਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਦੌਰਾਨ ਲੁਧਿਆਣਾ 'ਆਪ' ਪਾਰਟੀ ਦੀ ਲੀਡਰਸ਼ਿਪ ਵੀ ਮੌਜੂਦ ਰਹੀ, ਹਾਲਾਂਕਿ ਆਮ ਆਦਮੀ ਪਾਰਟੀ ਨੇ ਫਿਲਹਾਲ ਉਨ੍ਹਾਂ ਨੂੰ ਕੋਈ ਅਹੁਦਾ ਤਾਂ ਨਹੀਂ ਦਿੱਤਾ ਪਰ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਉਹ ਆਤਮ ਨਗਰ ਤੋਂ ਸੰਭਾਵਿਤ ਉਮੀਦਵਾਰ ਹੋ ਸਕਦੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਕੁਲਵੰਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਉਥੇ ਇਹ ਵੀ ਕਿਹਾ ਕਿ ਉਹ ਆਤਮ ਨਗਰ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੁਧਿਆਣਾ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਧਰ ਇਸ ਦੌਰਾਨ ਜਰਨੈਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਆਮ ਆਦਮੀ ਪਾਰਟੀ ਐਲਾਨ ਕਰ ਦੇਵੇਗੀ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੰਜਾਬ ਵਿਚ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਜ਼ਮੀਨੀ ਪੱਧਰ 'ਤੇ ਆਮ ਆਦਮੀ ਪਾਰਟੀ ਆਪਣੀ ਭੂਮਿਕਾ ਨਿਭਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਈ ਹੈ। ਸੁਖਬੀਰ ਬਾਦਲ ਦੇ ਹੋਏ ਵਿਰੋਧ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਖ਼ਿਲਾਫ਼ ਵੀ ਕਿਸਾਨਾਂ ਵਿੱਚ ਭਰਪੂਰ ਰੋਸ ਹੈ।


author

Bharat Thapa

Content Editor

Related News