ਮੋਗਾ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ‘ਆਪ’ ’ਚ ਸ਼ਾਮਲ

Sunday, Aug 28, 2022 - 05:54 PM (IST)

ਮੋਗਾ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ‘ਆਪ’ ’ਚ ਸ਼ਾਮਲ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਅਤੇ ਡਿਪਟੀ ਮੇਅਰ ਅਸ਼ੋਕ ਧਮੀਜਾ ਸਮੇਤ ਇਕ ਕਾਂਗਰਸੀ ਕੌਂਸਲਰ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਤਿੰਨੇ ਆਗੂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਵਿਧਾਇਕ ਅਮਨਦੀਪ ਕੌਰ ਅਰੋੜ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੈ। ਇਸ ਦੌਰਾਨ ‘ਆਪ’ਚ ਸ਼ਾਮਲ ਹੋਏ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਕਿਹਾ ਕਿ ਮੋਗਾ ਦਾ ਵਿਕਾਸ ਕਰਵਾਉਣ ਲਈ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਹੀ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜਿਆ ਹੈ। 

ਇਸ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਸ਼ਾਮਲ ਹੋਏ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਆਮ ਆਦਮੀ ਪਾਰਟੀ ਵਿਚ ਕੀਤਾ ਸਵਾਗਤ। ਉਨ੍ਹਾਂ ਕਿਹਾ ਕਿ ‘ਆਪ’ ਦੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਹੀ ਆਗੂ ਪਾਰਟੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ’ਚ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ’ਚ ਮਾਣ-ਸਨਮਾਨ ਕੀਤਾ ਜਾਵੇਗਾ। 


author

Gurminder Singh

Content Editor

Related News