ਸੀਨੀਅਰ ਡਿਪਟੀ ਮੇਅਰ ਨੇ ਸ੍ਰੀ ਦਰਬਾਰ ਸਾਹਿਬ ਤੋਂ ਸਫ਼ਾਈ ਅਭਿਆਨ ਤਹਿਤ ਸਾਫ-ਸਫਾਈ ਦੀ ਕੀਤੀ ਸ਼ੁਰੂਆਤ
Saturday, Apr 19, 2025 - 12:15 PM (IST)

ਅੰਮ੍ਰਿਤਸਰ (ਰਮਨ,ਸਰਬਜੀਤ)-ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁੱਡ ਫਰਾਈਡੇਅ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਦੀ ਅਗਵਾਈ ਹੇਠ ਸਫ਼ਾਈ ਅਭਿਆਨ ਤਹਿਤ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਸ੍ਰੀ ਹਰਮੰਦਿਰ ਸਾਹਿਬ ਦੇ ਗਲਿਆਰੇ ਅਤੇ ਨਜ਼ਦੀਕੀ ਇਲਾਕਿਆਂ ਅੰਦਰ ਸਾਫ਼-ਸਫ਼ਾਈ ਕਰਨ ਦੀ ਸ਼ੁਰੂਆਤ ਕੀਤੀ ਗਈ। ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਅਤੇ ਸਮੂਹ ‘ਆਪ’ ਵਰਕਰਾਂ ਨੇ ਗੁਰੂ ਨਗਰੀ ਦੀ ਸਾਫ-ਸਫਾਈ ਕਰਦੇ ਹੋਏ ਸਵੱਛਤਾ ਦਾ ਸੰਕਲਪ ਲਿਆ। ਪ੍ਰਿਅੰਕਾ ਸ਼ਰਮਾ ਨੇ ਸ਼ਹਿਰ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਦੀ ਅਪੀਲ ਕਰਦਿਆਂ ਇਸ ਅਭਿਆਨ ਨਾਲ ਜੁੜਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ ਆਪ ਦੇ ਸਮੂਹ ਵਰਕਰਾਂ ਨੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਇਕੱਠੇ ਹੋ ਕੇ ਵਾਰਡ ਦੀਆਂ ਗਲੀਆਂ ਅਤੇ ਮੁਹੱਲਿਆਂ ਵਿਚ ਨਾਲੀਆਂ, ਰਸਤਿਆਂ ਨੂੰ ਸਾਫ ਕਰਨ ਦੀ ਸ਼ੁਰੂਆਤ ਕੀਤੀ ਹੈ। ਸ਼ਹਿਰ ਦੇ ਲੋਕਾਂ ਨੇ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਵਲੋਂ ਸਾਫ਼ ਸਫ਼ਾਈ ਕਰਨ ਦੀ ਇਸ ਪਹਿਲ ਦੀ ਭਰਭੂਰ ਸ਼ਲਾਘਾ ਕੀਤੀ। ਇਸ ਮੌਕੇ ਬੋਲਦਿਆਂ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਨੇ ਕਿਹਾ ਕਿ ਸਵੱਛਤਾ ਹੀ ਸੇਵਾ ਦਾ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਆਲੇ ਦੁਆਲੇ ਨੂੰ ਸਵੱਛ ਰੱਖਣ ਵਿਚ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿੱਚ ਸਫ਼ਾਈ ਦੀ ਬਹੁਤ ਮਹਾਨਤਾ ਹੈ। ਸਾਡੇ ਆਲੇ-ਦੁਆਲੇ ਦੀ ਅਰੋਗਤਾ ਤੇ ਸੁੰਦਰਤਾ ਲਈ ਇਸ ਦੀ ਬਹੁਤ ਜ਼ਰੂਰਤ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਉਨ੍ਹਾਂ ਨੇ ਇਸ ਮੁਹਿੰਮ ਵਿੱਚ ਸ਼ਹਿਰ ਦੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਆਪਣਾ ਆਸ ਪਾਸ ਅਤੇ ਆਪਣੇ ਵਾਤਾਵਰਨ ਦੀ ਸਫਾਈ ਸਬੰਧੀ ਅਸੀਂ ਸਾਰੇ ਆਪਣੀ ਜ਼ਿੰਮੇਵਾਰੀ ਨਿਭਾ ਸਕੀਏ। ਇਸ ਮੌਕੇ ਨਗਰ ਨਿਗਮ ਦੇ ਸਮੂਹ ਕਰਮਚਾਰੀ, ‘ਆਪ’ ਵਰਕਰ ਅਤੇ ਅਨੇਕਾਂ ਲੋਕ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8