ਹਾਈਕੋਰਟ ਦੇ ਸੀਨੀਅਰ ਵਕੀਲ ਹਰ ਸਾਲ ਗਰੀਬਾਂ ਲਈ ਮੁਫ਼ਤ ਲੜਨਗੇ 10 ਕੇਸ
Thursday, Dec 21, 2023 - 09:15 AM (IST)
ਚੰਡੀਗੜ੍ਹ (ਹਾਂਡਾ) : 28 ਮਈ, 2021 ਨੂੰ ਚੀਫ਼ ਜਸਟਿਸ ਅਤੇ ਹੋਰ ਜੱਜਾਂ ਦੇ ਹੁਕਮਾਂ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਵਿਚ ਸਾਰੇ ਨਾਮਜ਼ਦ ਸੀਨੀਅਰ ਵਕੀਲਾਂ ਨੂੰ ਗਰੀਬ ਲੋਕਾਂ ਦੇ ਹਰ ਸਾਲ 10 ਕੇਸ ਲੈ ਕੇ ਮੁਫ਼ਤ ਲੜਨ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ : ਵਿਆਜ-ਪੈਨਲਟੀ ਮੁਆਫ਼ੀ ਦੇ ਬਾਵਜੂਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾ ਰਹੇ ਲੋਕ
ਐਡਵੋਕੇਟ ਐੱਚ. ਸੀ. ਅਰੋੜਾ ਨੇ ਉਪਰੋਕਤ ਹੁਕਮਾਂ ਤਹਿਤ ਸੀਨੀਅਰ ਵਕੀਲ ਨਾਲ ਸੰਪਰਕ ਕੀਤਾ ਤਾਂ ਉਹ ਇਹ ਦੇਖ ਕੇ ਹੈਰਾਨ ਰਹਿ ਗਏ ਕਿ ਹਾਈਕੋਰਟ ਦੀ ਮੁਫ਼ਤ ਕਾਨੂੰਨੀ ਸੇਵਾ ਸਹਾਇਤਾ ਦਾ ਕੋਈ ਰਿਕਾਰਡ ਉਪਲੱਬਧ ਨਹੀਂ ਹੈ।
ਇਹ ਵੀ ਪੜ੍ਹੋ : CM ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਦਿੱਤਾ ਵੱਡਾ ਤੋਹਫ਼ਾ, ਜਾਰੀ ਹੋਈ ਨੋਟੀਫਿਕੇਸ਼ਨ
ਇਸ ਸਬੰਧੀ ਉਨ੍ਹਾਂ ਨੇ 19 ਨਵੰਬਰ ਨੂੰ ਕਾਨੂੰਨੀ ਸੇਵਾਵਾਂ ਕਮੇਟੀ ਨੂੰ ਡਿਮਾਂਡ ਨੋਟਿਸ ਭੇਜਿਆ ਸੀ, ਜਿਸ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਕਿ ਹਰੇਕ ਨਾਮਜ਼ਦ ਸੀਨੀਅਰ ਵਕੀਲ ਹਰ ਸਾਲ ਗਰੀਬਾਂ ਦੇ 10 ਮੁਫ਼ਤ ਕੇਸ ਲੜੇਗਾ, ਜਿਸ ਦਾ ਰਿਕਾਰਡ ਵੀ ਰੱਖਿਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8