ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

Thursday, Oct 15, 2026 - 08:04 AM (IST)

ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ/ਲਾਹੌਰ (ਵਿਨੋਦ) : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਅਣਪਛਾਤੇ ਬੰਦੂਕਧਾਰੀ ਵਲੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਇਮਰਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਖੂਨੀ ਵਾਰਦਾਤ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ : ਵੱਡਾ ਸਮੁੰਦਰੀ ਹਾਦਸਾ: 2500 ਕੰਟੇਨਰਾਂ ਨਾਲ ਲੱਦਿਆ ਕਾਰਗੋ ਜਹਾਜ਼ ਸਮੁੰਦਰ 'ਚ ਡੁੱਬਿਆ

ਸੂਤਰਾਂ ਅਨੁਸਾਰ ਵਾਇਰਲ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਇਮਰਾਨ ਮੋਟਰਸਾਈਕਲ ’ਤੇ ਇਕ ਕੰਪਲੈਕਸ ਦੇ ਗੇਟ ਤੋਂ ਬਾਹਰ ਆ ਰਿਹਾ ਸੀ ਤਾਂ ਚਿੱਟੇ ਕੱਪੜੇ ਪਹਿਨੇ ਇਕ ਹਮਲਾਵਰ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਦੋਂ ਪੀੜਤ ਨੇ ਬਚਾਅ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰ ਨੇ ਆਪਣੇ ਬੈਗ ’ਚੋਂ ਦੂਜੀ ਪਿਸਤੌਲ ਕੱਢ ਕੇ ਉਸ ’ਤੇ ਹੋਰ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News