ਦੋ ਸੀਨੀਅਰ ਆਗੂਆਂ ਦੀ ਅਕਾਲੀ ਦਲ ''ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ
Tuesday, Oct 14, 2025 - 04:24 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਦੋ ਮੈਂਬਰਾਂ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ ਅਤੇ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਬਾਗੀ ਧੜੇ ਨੂੰ ਛੱਡ ਕੇ ਮੁੜ ਪਾਰਟੀ ਵਿਚ ਵਾਪਸੀ ਕਰ ਲਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਆਗੂਆਂ ਦਾ ਪਾਰਟੀ ਵਿਚ ਵਾਪਸੀ 'ਤੇ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, 31 ਅਕਤੂਬਰ ਤੱਕ...
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਇਕੱਲੀ ਅਸਲੀ ਤਾਕਤ ਹੈ। ਉਨ੍ਹਾਂ ਨੇ ਬਾਕੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਰੋਧੀਆਂ ਦੀਆਂ ਚਾਲਾਂ ਨੂੰ ਸਮਝਦਿਆਂ ਆਪਸੀ ਏਕਤਾ ਬਣਾਈ ਰੱਖਣ ਅਤੇ ਮਾਂ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਹਨਤ ਕਰਨ।
ਇਹ ਵੀ ਪੜ੍ਹੋ : ਪਟਿਆਲਾ 'ਚ ਬਣ ਰਹੇ ਭਿਆਨਕ ਹਾਲਾਤ, ਲਗਾਤਾਰ ਵੱਧ ਰਹੀ ਇਹ ਭਿਆਨਕ ਬਿਮਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e