ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ

Monday, Jun 09, 2025 - 05:39 PM (IST)

ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ

ਜਲੰਧਰ/ਲੁਧਿਆਣਾ/ਅੰਮ੍ਰਿਤਸਰ (ਵੈੱਬ ਡੈਸਕ)- ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪਾਰਟੀਆਂ ਵਿਚ ਲੀਡਰਾਂ ਵੱਲੋਂ ਮੁੜ ਘਰ ਵਾਪਸੀ ਵੀ ਕੀਤੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਵਾਪਸੀ ਕਰ ਲਈ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ

PunjabKesari

ਇਸ ਦਾ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ’ਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੀ ਪਾਰਟੀ ਪ੍ਰਚਾਰ ਵਿੱਚ ਸ਼ਾਮਲ ਹੋਏ ਹਨ। ਅਸੀਂ ਇਕੱਠੇ ਮਿਲ ਕੇ, ਇਕ ਫਰਕ ਲਿਆਵਾਂਗੇ।  ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਬੀਤੇ ਸਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜੋਸ਼ੀ ਨੇ ਪਾਰਟੀ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲ ਖੜ੍ਹੇ ਕੀਤੇ ਸਨ। 

PunjabKesari

ਇਹ ਵੀ ਪੜ੍ਹੋ: Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News