ਕੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਕੀਤੀ ਸੀ ਸਾਜ਼ਿਸ਼ ? ਦਲਜੀਤ ਚੀਮਾ ਦਾ ਬਿਆਨ
Thursday, Jan 22, 2026 - 01:28 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਡਾ. ਚੀਮਾ ਨੇ ਇਸ ਇੰਟਰਵਿਊ ਨੂੰ ਗਿਆਨੀ ਹਰਪ੍ਰੀਤ ਸਿੰਘ ਦੀ "ਕਨਫੈਸ਼ਨਲ ਸਟੇਟਮੈਂਟ" (ਇਕਬਾਲੀਆ ਬਿਆਨ) ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉਹ ਸਾਰੀਆਂ ਗੱਲਾਂ ਸੱਚ ਸਾਬਤ ਹੋ ਗਈਆਂ ਹਨ, ਜੋ ਉਹ ਪਹਿਲਾਂ ਤੋਂ ਕਹਿ ਰਹੇ ਸਨ।
ਸੁਖਬੀਰ ਬਾਦਲ ਵਿਰੁੱਧ ਸਾਜ਼ਿਸ਼ ਦਾ ਖ਼ੁਲਾਸਾ
ਡਾ. ਚੀਮਾ ਨੇ ਕਿਹਾ ਕਿ ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ 10 ਸਾਲਾ ਵਾਸਤੇ ਰਾਜਨੀਤੀ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕੈਮਰੇ ਸਾਹਮਣੇ ਸਵੀਕਾਰ ਕਰ ਰਹੇ ਹਨ ਕਿ ਉਹ ਚਾਹੁੰਦੇ ਸੀ ਕਿ ਸ. ਸੁਖਬੀਰ ਸਿੰਘ ਬਾਦਲ ਨੂੰ 10 ਸਾਲਾ ਲਈ ਕੱਢ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲੇ ਪਹਿਲਾਂ ਹੀ ਰਣਜੀਤ ਸਿੰਘ ਬ੍ਰਹਮਪੁਰਾ ਜਾਂ ਸੁਖਦੇਵ ਸਿੰਘ ਢੀਂਡਸਾ ਸਾਬ੍ਹ ਦੇ ਘਰ ਹੋ ਚੁੱਕੇ ਸਨ ਅਤੇ ਇਸ ਮਕਸਦ ਲਈ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕੀਤੀ ਗਈ। ਚੀਮਾ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ੁਦ ਮੰਨ ਲਿਆ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਬਣਨ ਦੀ ਪੇਸ਼ਕਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ: ਖ਼ਪਤਕਾਰਾਂ ਨੂੰ ਵੱਡੀ ਰਾਹਤ: ਸਬਜ਼ੀਆਂ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਤਾਜ਼ਾ Rate
ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਰਗੇ ਆਗੂਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਜਦੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਖ਼ੁਲਾਸਾ ਹੋਇਆ ਸੀ ਤਾਂ ਇਨ੍ਹਾਂ ਲੀਡਰਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਭ ਕੁਝ ਝੂਠ ਦੱਸਿਆ ਸੀ। ਉਨ੍ਹਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਲੌਂਗੋਵਾਲ (20 ਅਗਸਤ) ਵਿਖੇ ਕੀਤੇ ਗਏ ਖ਼ੁਲਾਸੇ ਦਾ ਵੀ ਸਮਰਥਨ ਕੀਤਾ ਹੈ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਚੰਡੀਗੜ੍ਹ ਨਿਵਾਸ ਸਥਾਨ 'ਤੇ ਬੁਲਾਇਆ ਸੀ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਸੰਭਾਲਣ ਲਈ ਕਿਹਾ ਸੀ। ਹੁਣ ਇਸ ਗੱਲ ਦੀ ਪੁਸ਼ਟੀ ਖ਼ੁਦ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਹੁਣ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੇ ਖ਼ੁਦ ਸਾਰੀ ਸੱਚਾਈ ਬਿਆਨ ਕਰ ਦਿੱਤੀ ਹੈ ਤਾਂ ਹੁਣ ਝੂਠਾ ਕੌਣ ਹੈ?
ਇਹ ਵੀ ਪੜ੍ਹੋ: ਪੰਜਾਬ ਪੁਲਸ ਤੇ NHAI ਮਿਲ ਕੇ ਕਰੇਗੀ ਸੂਬੇ ਦੇ Highways ਦੀ ਸੁਰੱਖਿਆ, ਪੜ੍ਹੋ ਕੀ ਹੈ ਪੂਰੀ ਖ਼ਬਰ
ਗੁਰੂ ਦੀ ਵਰਤੀ ਕਲਾ
ਡਾ. ਚੀਮਾ ਨੇ ਕਿਹਾ ਕਿ ਇਹ ਗੁਰੂ ਮਹਾਰਾਜ ਦੀ ਕਿਰਪਾ ਹੈ ਕਿ ਸਾਰਾ "ਨੰਗਾ ਚਿੱਟਾ ਸੱਚ" ਸਾਹਮਣੇ ਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਾਰੀ "ਖਿੱਚੜੀ ਪੱਕ ਚੁੱਕੀ ਸੀ" ਅਤੇ ਫਿਰ ਉਸ ਦੇ ਆਧਾਰ 'ਤੇ ਜਥੇਦਾਰ ਰਾਹੀਂ ਚਿੱਠੀ ਲਈ ਗਈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਗੁਰੂ ਦੇ ਦਰ ਦੀ ਸਿਆਸੀ ਹਿੱਤਾਂ ਲਈ ਗਲਤ ਵਰਤੋਂ ਕੀਤੀ ਗਈ ਪਰ ਅੰਤ ਵਿੱਚ ਸੱਚਾਈ ਦੀ ਜਿੱਤ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
