ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ''ਆਪ'' ''ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

Thursday, Oct 19, 2023 - 06:28 PM (IST)

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ''ਆਪ'' ''ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

ਅੰਮ੍ਰਿਤਸਰ- ਪੰਜਾਬ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਸਿਆਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ । ਦੱਸ ਦੇਈਏ ਕਿ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਕਾਂਗਰਸ ਨੂੰ ਛੱਡ ਕੇ 'ਆਪ' 'ਚ ਸ਼ਾਮਲ ਹੋਏ ਹਨ। ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ  ਪਾਰਟੀ 'ਚ ਆਉਣ ਦਾ ਸਵਾਗਤ ਕੀਤਾ ਹੈ। 

ਇਹ ਵੀ ਪੜ੍ਹੋ- ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ

PunjabKesari

ਜ਼ਿਕਰਯੋਗ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਮਜੀਠਾ 'ਚ ਕਾਂਗਰਸ ਦੀ ਟਿਕਟ 'ਤੇ ਜਗਵਿੰਦਰ ਪਾਲ ਸਿੰਘ ਜੱਗਾ ਚੋਣ ਲੜੇ ਸੀ। ਜਿਸ 'ਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਜਿੱਤ ਹਾਸਲ ਕੀਤੀ ਹੈ।

PunjabKesari

ਇਹ ਵੀ ਪੜ੍ਹੋ- ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਵੱਡੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News