ਪੰਜਾਬ ਭਾਜਪਾ ''ਚ ''ਭੂਚਾਲ'', ਇਸ ਵੱਡੇ ਆਗੂ ਨੇ ਅਚਾਨਕ ਦਿੱਤਾ ਅਸਤੀਫ਼ਾ
Saturday, Apr 26, 2025 - 11:03 AM (IST)

ਚੰਡੀਗੜ੍ਹ/ਅੰਮ੍ਰਿਤਸਰ : ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈ. ਏ. ਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਾਰ ਪੰਨਿਆਂ ਦੇ ਅਸਤੀਫ਼ੇ ਵਿਚ ਰਾਜੂ ਨੇ ਸਿੱਧੇ ਤੌਰ ’ਤੇ ਪਾਰਟੀ ਦੇ ਉੱਚ ਆਗੂਆਂ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਜਗਮੋਹਨ ਸਿੰਘ ਰਾਜੂ ਜੋ ਕਿ 2022 ਦੇ ਵਿਧਾਨ ਸਭਾ ਚੋਣਾਂ ਵਿਚ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ ਉਮੀਦਵਾਰ ਰਹੇ, ਸਨ, ਨੇ ਆਪਣੇ ਅਸਤੀਫ਼ੇ ਵਿਚ ਭਾਜਪਾ ਦੇ ਸੰਗਠਨਾਤਮਕ ਜਨਰਲ ਸਕੱਤਰ ਸ੍ਰੀਵਾਸਤਵ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦਾ ਨਾਂ ਲੈ ਕੇ ਉਨ੍ਹਾਂ ਉੱਤੇ ਪਾਰਟੀ ਨਿਯਮਾਂ ਦੀ ਉਲੰਘਣਾ ਕਰਨ ਦੇ ਨਾਲ-ਨਾਲ ਅਧਿਕਾਰਾਂ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ। ਰਾਜੂ ਨੇ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐੱਲ ਸੰਤੋਸ਼, ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੂੰ ਵੀ ਭੇਜੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਲਈ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e